Connect with us

Punjab

CM ਭਗਵੰਤ ਮਾਨ ਨੇ ਰਤਨ ਟਾਟਾ ਦੀ ਮੌਤ ‘ਤੇ ਪ੍ਰਗਟਾਇਆ ਦੁੱਖ

Published

on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਮਸ਼ਹੂਰ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਬੁੱਧਵਾਰ ਦੇਰ ਸ਼ਾਮ ਮੁੰਬਈ ‘ਚ ਆਖਰੀ ਸਾਹ ਲਿਆ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੇਸ਼ ਵਿੱਚ ਉਦਯੋਗਿਕ ਵਿਕਾਸ ਦੇ ਇੱਕ ਨਵੇਂ ਦੌਰ ਦੀ ਸ਼ੁਰੂਆਤ ਕਰਨ ਵਿੱਚ ਰਤਨ ਟਾਟਾ ਦੇ ਬੇਮਿਸਾਲ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਨੇ ਟਾਟਾ ਸੰਨਜ਼ ਨੂੰ ਇੱਕ ਗਲੋਬਲ ਪਾਵਰਹਾਊਸ ਬਣਾਉਣ ਲਈ ਰਤਨ ਟਾਟਾ ਦੀ ਪ੍ਰਸ਼ੰਸਾ ਕੀਤੀ, ਜਿਸ ਨਾਲ ਦੇਸ਼ ਵਿੱਚ ਉਦਯੋਗਿਕ ਵਿਕਾਸ ਦੀ ਰਫ਼ਤਾਰ ਵੀ ਤੇਜ਼ ਹੋਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਤਨ ਟਾਟਾ ਦੀ ਸਖ਼ਤ ਮਿਹਨਤ, ਵਚਨਬੱਧਤਾ ਅਤੇ ਸਾਦਗੀ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਆਪਣੀ ਪਸੰਦ ਦੇ ਖੇਤਰ ਵਿੱਚ ਆਪਣਾ ਸਥਾਨ ਬਣਾਉਣ ਲਈ ਪ੍ਰੇਰਿਤ ਕਰਦੀ ਰਹੇਗੀ।

CM ਭਗਵੰਤ ਮਾਨ ਨੇ ਦਿੱਤੀ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ , ਉਦਯੋਗ ਜਗਤ ਦੇ ਮਹਾਨਾਇਕ ਅਤੇ ਭਾਰਤ ਅਤੇ ਵਿਸ਼ਵ ਦੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਹੀ ਦੁੱਖਦਾਈ ਹੈ.. ਉਦਯੋਗ ਖੇਤਰ ਤੋਂ ਇਲਾਵਾ ਰਤਨ ਟਾਟਾ ਜੀ ਨੇ ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ ਵਿੱਚ ਵੀ ਅਹਿਮ ਯੋਗਦਾਨ ਪਾਇਆ… ਪ੍ਰਮਾਤਮਾ ਅੱਗੇ ਅਰਦਾਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਇਹ ਘਾਟਾ ਸਹਿਣ ਦਾ ਬਲ ਬਖ਼ਸ਼ਣ…