Punjab
CM ਭਗਵੰਤ ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਹੈ। ਪਿਛਲੇ ਮਹੀਨੇ ਭਾਰਤੀ ਜਨਤਾ ਪਾਰਟੀ (BJP) ‘ਚ ਸ਼ਾਮਲ ਹੋਏ ਆਮ ਆਦਮੀ ਪਾਰਟੀ ਦੇ ਸਾਂਸਦਾਂ ਦੇ ਮਸਲੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਗਈ।
ਮੁਲਾਕਾਤ ਦੌਰਾਨ ਸੀਐਮ ਨੇ ਰਾਸ਼ਟਰਪਤੀ ਨੂੰ ਭਾਜਪਾ ‘ਚ ਸ਼ਾਮਲ ਹੋਏ ਸਾਰੇ 7 ਸਾਂਸਦਾਂ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ।ਸੀਐਮ ਮਾਨ ਨੇ ਕਿਹਾ ਕਿ ਮੈਂ ਰਾਸ਼ਟਰਪਤੀ ਨੂੰ ਕਿਹਾ ਸੀ ਕਿ ਪੂਰੀ ਪਾਰਟੀ ਦੋ-ਤਿਹਾਈ ਬਹੁਮਤ ਨਾਲ ਕਿਸੇ ਹੋਰ ਪਾਰਟੀ ਨਾਲ ਰਲੇਵਾਂ ਕਰ ਸਕਦੀ ਹੈ, ਪਰ ਜੇਕਰ ਇੱਕ ਸਦਨ ਦੇ ਸਿਰਫ਼ 6-7 ਲੋਕ ਹੀ ਅਜਿਹਾ ਕਹਿਣ, ਤਾਂ ਇਹ ਮਨਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਲੋਕਤੰਤਰ ਦਾ ਮਜ਼ਾਕ ਹੈ। ਮੈਂ ਉਨ੍ਹਾਂ ਨੂੰ ਕਿਹਾ ਕਿ ਭਾਜਪਾ ਦੇ ਪੰਜਾਬ ਵਿੱਚ 2 ਵਿਧਾਇਕ ਹਨ ਅਤੇ ਹੁਣ 6 ਰਾਜ ਸਭਾ ਸੰਸਦ ਮੈਂਬਰ ਹਨ, ਇਹ ਸੰਵਿਧਾਨ ਦਾ ਮਜ਼ਾਕ ਹੈ। ਮੈਂ ਸੰਵਿਧਾਨ ਵਿੱਚ ਸੋਧ ਕਰਕੇ ਵਾਪਸ ਬੁਲਾਉਣ ਦੇ ਅਧਿਕਾਰ ਦੀ ਮੰਗ ਕੀਤੀ ਸੀ। ਮਾਨ ਅੱਜ ਸਵੇਰੇ 3 ਵੋਲਵੋ ਬੱਸਾਂ ਵਿੱਚ 90 ਵਿਧਾਇਕਾਂ ਨਾਲ ਦਿੱਲੀ ਪਹੁੰਚੇ ਸਨ।
