Punjab
CM ਭਗਵੰਤ ਮਾਨ ਨੇ ਹਾਕੀ ਕਪਤਾਨ ਹਰਮਨਪ੍ਰੀਤ ਨਾਲ ਕੀਤੀ ਗੱਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਅਤੇ ਪੰਜਾਬ ਦੇ ਮਾਣ, ਹਰਮਨਪ੍ਰੀਤ ਸਿੰਘ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ।
ਇਸ ਮੌਕੇ ਮੁੱਖ ਮੰਤਰੀ ਨੇ ਭਾਰਤੀ ਹਾਕੀ ਟੀਮ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਟੀਮ ਦੀ ਕਾਮਯਾਬੀ ਲਈ ਆਪਣੀਆਂ ਸ਼ੁਭਇੱਛਾਵਾਂ ਪ੍ਰਗਟਾਈਆਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਟੀਮ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਅਹਿਮ ਸ਼ਮੂਲੀਅਤ ਸੂਬੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਖਿਡਾਰੀਆਂ ਦੀ ਮਿਹਨਤ ਅਤੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਦੇਸ਼ ਅਤੇ ਦੁਨੀਆ ਭਰ ਵਿੱਚ ਆਪਣੀ ਪਛਾਣ ਬਣਾ ਰਹੇ ਹਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਵਧੀਆ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਖਿਡਾਰੀਆਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਖੇਡਣ ਅਤੇ ਕੌਮੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕਰਨ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਲਈ ਵਧੀਆ ਮੌਕੇ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ, ਤਾਂ ਜੋ ਉਹ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀ ਹਮੇਸ਼ਾ ਤੋਂ ਹੀ ਦੇਸ਼ ਦੀਆਂ ਖੇਡ ਉਪਲਬਧੀਆਂ ਵਿੱਚ ਅਹਿਮ ਯੋਗਦਾਨ ਪਾਉਂਦੇ ਆਏ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਭਾਰਤੀ ਹਾਕੀ ਟੀਮ ਆਉਣ ਵਾਲੇ ਮੈਚਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਦਾ ਝੰਡਾ ਬੁਲੰਦ ਰੱਖੇਗੀ ਮੁੱਖ ਮੰਤਰੀ ਨੇ ਟੀਮ ਨੂੰ “ਚੱਕਦੇ ਇੰਡੀਆ” ਦੇ ਜਜ਼ਬੇ ਨਾਲ ਅੱਗੇ ਵਧਣ ਲਈ ਸ਼ੁਭਕਾਮਨਾਵਾਂ ਦਿੱਤੀਆਂ।
