Punjab
CM ਮਾਨ ਨੇ ਈਸੜੂ ‘ਚ ਲਾਇਬ੍ਰੇਰੀ ਦਾ ਕੀਤਾ ਉਦਘਾਟਨ

15 ਅਗਸਤ ਆਜ਼ਾਦੀ ਦਿਵਸ ਮੌਕੇ ਉਨ੍ਹਾਂ ਬੱਚਿਆਂ ਲਈ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜਲੰਧਰ ਝੰਡਾ ਲਹਿਰਾਇਆ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੰਨਾ ਦੇ ਪਿੰਡ ਈਸੜੂ ‘ਚ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਹ ਪਿੰਡ ਆਜ਼ਾਦੀ ਦੇ ਨਾਇਕ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦਾ ਹੈ ਜਿਨ੍ਹਾਂ ਦਾ ਗੋਆ ਆਜ਼ਾਦੀ ਵਿੱਚ ਵੱਡਾ ਯੋਗਦਾਨ ਹੈ।ਇਸ ਲਾਇਬ੍ਰੇਰੀ ਵਿੱਚ ਕਈ ਆਧੁਨਿਕ ਸਹੂਲਤਾਂ ਉਪਲਬਧ ਹੋਣਗੀਆਂ। ਬੱਚਿਆਂ ਨੂੰ ਇਸ ਦਾ ਫਾਇਦਾ ਹੋਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਹਰ ਵਿਧਾਨ ਸਭਾ ਹਲਕੇ ਵਿੱਚ 6 ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ, ਇਸ ਦੇ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੁੱਲ 42 ਪਿੰਡਾਂ ਵਿੱਚ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚੋਂ ਪਹਿਲੇ ਦੌਰ ਦੇ ‘ਚ 15 ਅਗਸਤ 2024 ਨੂੰ 14 ਲਾਇਬ੍ਰੇਰੀਆਂ ਦਾ ਉਦਘਾਟਨ ਕੀਤਾ ਗਿਆ ਹੈ।
ਅੱਜ ਖੰਨਾ ਦੇ ਪਿੰਡ ਈਸੜੂ ਵਿਖੇ ਗੋਆ ਦੀ ਆਜ਼ਾਦੀ ਦੇ ਨਾਇਕ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਨੂੰ ਉਹਨਾਂ ਦੀ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਉਹਨਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ|