Punjab
CM ਮਾਨ ਨੇ ਫਹਿਰਾਇਆ ਝੰਡਾ
ਚੰਡੀਗੜ੍ਹ : ਅੱਜ ਦੇਸ਼ ਦੇ 76ਵੇਂ ਗਣਤੰਤਰ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਹੀ ਸ਼ਹਿਰ ਪਤੀਲਾ ਵਿਖੇ ਤਿਰੰਗਾ ਝੰਡਾ ਫਹਿਰਾਇਆ। ਇੱਸ ਮੌਕੇ ਉਹਨ ਨੇ ਪਰੇਡ ਗਰਾਉਂਡ ਦਾ ਨਿਰੀਖਣ ਕੀਤਾ ਅਤੇ ਗਰਾਉਂਡ ‘ਚ ਮੌਜੂਦ ਜਵਾਨਾਂ ਨੂੰ ਸਲਾਮੀ ਦਿਤੀ। ਇਸ ਮੌਕੇ ਮੁਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਤੇ ਪੰਜਾਬ ਦੇ ਲੋਕਾਂ ਨੂੰ 76ਵੇਂ ਗਣਤੰਤਰ ਦਿਹਾੜੇ ਦੀ ਵਧਾਈ ਦਿੱਤੀ।
ਪੁਲਿਸ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ
ਦੱਸ ਦਈਏ ਕਿ ਸੀਐਮ ਭਗਵੰਤ ਮਾਨ ਨੇ ਪਟਿਆਲਾ ਵਿੱਚ ਤਿਰੰਗਾ ਫਹਿਰਾਇਆ ਅਤੇ ਨਾਲ ਹੀ ਇਸ ਦੌਰਾਨ ਪੰਜਾਬ ਦੇ 24 ਪੁਲਿਸ ਅਧਿਕਾਰੀਆਂ ਨੂੰ ਸੀਐਮ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚੋਂ 5 ਨੂੰ ਮੁੱਖ ਮੰਤਰੀ ਰਕਸ਼ਕ ਮੈਡਲ ਅਤੇ 19 ਨੂੰ ਮੁੱਖ ਮੰਤਰੀ ਉੱਤਮ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਦੀ ਸਿਫ਼ਾਰਸ਼ ‘ਤੇ ਇਨ੍ਹਾਂ ਨਾਵਾਂ ਦਾ ਐਲਾਨ ਕੀਤਾ ਹੈ। ਪੰਜਾਬ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਲੁਧਿਆਣਾ ਵਿੱਚ ਝੰਡਾ ਫਹਿਰਾਉਂ ਦੀ ਰਸਮ ਅਦਾ ਕੀਤੀ।