Punjab
CM ਮਾਨ ਨੇ ਬਠਿੰਡਾ ‘ਚ ਸੜਕ ਹਾਦਸੇ ‘ਤੇ ਕੀਤਾ ਟਵੀਟ
ਸਵੇਰੇ ਸੰਘਣੀ ਧੁੰਦ ਕਾਰਨ ਬਠਿੰਡਾ ਦੇ ਪਿੰਡ ਗੁਰਥੜੀ ਨੇੜੇ ਇੱਕ ਵੱਡਾ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਵ ਟਵੀਟ ਕੀਤਾ ਹੈ।
ਉਨ੍ਹਾਂ ਲਿਖਿਆ , ਅੱਜ ਸਵੇਰੇ ਸੰਘਣੀ ਧੁੰਦ ਕਾਰਨ ਬਠਿੰਡਾ ਦੇ ਪਿੰਡ ਗੁਰਥੜੀ ਨੇੜੇ ਵੱਡਾ ਸੜਕ ਹਾਦਸਾ ਹੋਇਆ ਹੈ। ਜਿੱਥੇ ਫਾਰਚੂਨਰ ਗੱਡੀ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ ਗੁਜਰਾਤ ਦੀ ਮਹਿਲਾ ਪੁਲਿਸ ਮੁਲਾਜ਼ਮ ਸਮੇਤ 5 ਲੋਕਾਂ ਦੀ ਮੌਤ ਦੀ ਖ਼ਬਰ ਹੈ। SSF ਦੀ ਟੀਮ ਮੌਕੇ ‘ਤੇ ਪਹੁੰਚੀ। ਮੈਂ ਪ੍ਰਸ਼ਾਸਨ ਨੂੰ ਤੁਰੰਤ ਤਫ਼ਤੀਸ਼ ਕਰਨ ਲਈ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ।
ਸਾਰਿਆਂ ਨੂੰ ਅਪੀਲ ਹੈ ਕਿ ਸੰਘਣੀ ਧੁੰਦ ਕਾਰਨ ਸਫ਼ਰ ਦੌਰਾਨ ਬਚਾਅ ਰੱਖੀਏ, ਹਰ ਜਾਨ ਕੀਮਤੀ ਹੈ, ਸੜਕਾਂ ‘ਤੇ ਸਾਵਧਾਨੀ ਵਰਤੀਏ।
