Connect with us

National

CBI ਦੀ ਹਿਰਾਸਤ ‘ਚ CM ਅਰਵਿੰਦ ਕੇਜਰੀਵਾਲ, ਬੀਤੇ ਦਿਨ CBI ਨੇ ਕੀਤੀ ਸੀ ਪੁੱਛਗਿੱਛ

Published

on

CM ARVIND KEJRIWAL : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵੱਧ ਰਹੀਆਂ ਹਨ। ਦੱਸ ਦੇਈਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਏਜੰਸੀ ਨੇ ਉਨ੍ਹਾਂ ਨੂੰ ਸ਼ਰਾਬ ਨੀਤੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਈਡੀ ਨੇ ਉਨ੍ਹਾਂ ਨੂੰ 21 ਮਾਰਚ ਨੂੰ ਸ਼ਰਾਬ ਨੀਤੀ ਵਿੱਚ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਹ ਪਿਛਲੇ 87 ਦਿਨਾਂ ਤੋਂ ਤਿਹਾੜ ‘ਚ ਬੰਦ ਹਨ । ਹਾਲਾਂਕਿ ਉਹ ਲੋਕ ਸਭਾ ਚੋਣਾਂ ਕਰਕੇ 10 ਮਈ ਤੋਂ 2 ਜੂਨ ਤੱਕ 21 ਦਿਨਾਂ ਲਈ ਪੈਰੋਲ ‘ਤੇ ਰਹੇ ਸੀ |

ਰੌਜ਼ ਐਵੇਨਿਊ ਅਦਾਲਤ ਵਿੱਚ ਸੁਣਵਾਈ ਦੌਰਾਨ ਸੀਬੀਆਈ ਦੀ ਤਰਫ਼ੋਂ ਸਰਕਾਰੀ ਵਕੀਲ ਨੇ ਅਦਾਲਤ ਤੋਂ ਇਜਾਜ਼ਤ ਮੰਗੀ ਕਿ ਉਨ੍ਹਾਂ ਨੂੰ ਕੇਜਰੀਵਾਲ ਤੋਂ ਕੁਝ ਸਮੇਂ ਲਈ ਪੁੱਛ-ਪੜਤਾਲ ਕਰਨ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਉਸ ਤੋਂ ਬਾਅਦ ਉਨ੍ਹਾਂ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕੀਤਾ ਜਾ ਸਕੇ। ਸੀਬੀਆਈ ਨੇ ਕਿਹਾ ਕਿ ਕੇਜਰੀਵਾਲ ਨਿਆਂਇਕ ਹਿਰਾਸਤ ਵਿੱਚ ਹਨ। ਇਸੇ ਲਈ ਅਸੀਂ ਅਜੇ ਤੱਕ ਕੇਜਰੀਵਾਲ ਨੂੰ ਗ੍ਰਿਫਤਾਰ ਨਹੀਂ ਕੀਤਾ ਸੀ।

ਸੀਬੀਆਈ ਨੇ ਬੁੱਧਵਾਰ ਸਵੇਰੇ ਕੇਜਰੀਵਾਲ ਨੂੰ ਰੌਜ਼ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ ਸੀ, ਜਿੱਥੇ ਏਜੰਸੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਸੀਬੀਆਈ ਨੇ 25 ਜੂਨ ਦੀ ਰਾਤ 9 ਵਜੇ ਤਿਹਾੜ ਜਾ ਕੇ ਸ਼ਰਾਬ ਨੀਤੀ ਵਿੱਚ ਭ੍ਰਿਸ਼ਟਾਚਾਰ ਨੂੰ ਲੈ ਕੇ ਕੇਜਰੀਵਾਲ ਤੋਂ ਪੁੱਛਗਿੱਛ ਕੀਤੀ ਸੀ।

ਹੇਠਲੀ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ 20 ਜੂਨ ਨੂੰ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ ਸੀ। 25 ਜੂਨ ਨੂੰ ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਪਲਟ ਦਿੱਤਾ ਸੀ। ਕੇਜਰੀਵਾਲ ਨੇ ਇਸ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।

ਸੀਬੀਆਈ ਅਤੇ ਈਡੀ ਨੇ ਅਗਸਤ 2022 ਵਿੱਚ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਕੇਸ ਦਰਜ ਕੀਤੇ ਸਨ। ਈਡੀ ਨੇ 21 ਮਾਰਚ 2024 ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ 1 ਅਪ੍ਰੈਲ ਨੂੰ ਤਿਹਾੜ ਭੇਜ ਦਿੱਤਾ ਗਿਆ ਸੀ।