National
ਅੱਜ CM ਅਰਵਿੰਦ ਕੇਜਰੀਵਾਲ ਦਾ ਜਨਮ ਦਿਨ
DELHI CM ARVIND KEJRIWAL : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਅੱਜ 56ਵਾਂ ਜਨਮਦਿਨ ਹੈ । ਉਹ ਆਪਣਾ ਜਨਮਦਿਨ ਜੇਲ੍ਹ ‘ਚ ਹੀ ਮਨਾਉਣਗੇ । ਇਸ ਸਮੇਂ ਉਹ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਦੋਸ਼ਾਂ ਤਹਿਤ ਜੇਲ੍ਹ ਵਿੱਚ ਹੈ।
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ 56 ਸਾਲ ਦੇ ਹੋ ਗਏ ਹਨ। ਉਹ ਇਸ ਸਮੇਂ ਐਕਸਾਈਜ਼ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਜੇਲ੍ਹ ਵਿੱਚ ਹੈ।
ਲਗਾਤਾਰ ਤਿੰਨ ਵਾਰ ਬਣੇ CM
ਜਦੋਂ ਅਰਵਿੰਦ ਕੇਜਰੀਵਾਲ ਨੇ ‘ਆਪ’ ਦਾ ਗਠਨ ਕੀਤਾ ਤਾਂ ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਉਹ ਰਾਜਨੀਤੀ ‘ਚ ਇਤਿਹਾਸ ਰਚਣਗੇ। ਹੁਣ ਸਥਿਤੀ ਇਹ ਹੈ ਕਿ ਦਹਾਕਿਆਂ ਪੁਰਾਣੀ ਆਮ ਆਦਮੀ ਪਾਰਟੀ ਦੀਆਂ ਦੋ ਰਾਜਾਂ ਵਿੱਚ ਸਰਕਾਰਾਂ ਹਨ ਅਤੇ ਹੁਣ ਇਹ ਖੇਤਰੀ ਪਾਰਟੀ ਦੀ ਬਜਾਏ ਰਾਸ਼ਟਰੀ ਪਾਰਟੀ ਬਣ ਗਈ ਹੈ। ਕੇਜਰੀਵਾਲ ਨੇ ਲਗਾਤਾਰ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਤਰ੍ਹਾਂ ਉਨ੍ਹਾਂ ਨੇ ਮਰਹੂਮ ਅਤੇ ਸਾਬਕਾ ਸੀਐਮ ਸ਼ੀਲਾ ਦੀਕਸ਼ਿਤ ਦੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ।
CM ਭਗਵੰਤ ਮਾਨ ਨੇ ਦਿੱਤੀ ਵਧਾਈ…
ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ ਹੈ। ਪਾਰਟੀ ਮੈਬਰਾਂ ਨੇ ਅਤੇ ਬਾਹਰ ਦੇ ਲੋਕ ਵੀ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦੇ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੱਤੀ ਹੈ ।
ਟਵੀਟ ਕਰ ਲਿਖਿਆ, ਦੇਸ਼ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਣ ਵਾਲੇ ਕ੍ਰਾਂਤੀਕਾਰੀ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ArvindKejriwal ਜੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ…