Punjab
ਗੁਰੂ ਰਵਿਦਾਸ ਪ੍ਰਕਾਸ਼ ਪੁਰਬ ਮੌਕੇ ਜਲੰਧਰ ਪਹੁੰਚੇ CM ਭਗਵੰਤ ਮਾਨ

ਜਲੰਧਰ ‘ਚ ਸ਼੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਨੀਵਾਰ ਨੂੰ ਸ਼ੋਭਾ ਯਾਤਰਾ ਕੱਢੀ ਗਈ। ਇਸ ਜਲੂਸ ਵਿੱਚ ਸੀਐਮ ਭਗਵੰਤ ਮਾਨ ਵੀ ਸ਼ਾਮਲ ਹੋਏ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਬਸਤੀਆ ਇਲਾਕੇ ਵਿੱਚ ਸਥਿਤ ਛੇ ਰਵਿਦਾਸ ਮੰਦਰਾਂ ਵਿੱਚ ਲੰਗਰ ਅਤੇ ਕਮਿਊਨਿਟੀ ਹਾਲ ਦੀ ਸਥਾਪਨਾ ਲਈ ਗ੍ਰਾਂਟ ਦੇਣ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਸਿਹਤ ਅਤੇ ਸਿੱਖਿਆ ਜ਼ਰੂਰੀ ਹਨ, ਉਨ੍ਹਾਂ ਦੀ ਸਰਕਾਰ ਨੇ 36 ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਹੈ। ਹੁਣ ਲੋਕਾਂ ਕੋਲ ਆਪਣੇ ਬੱਚਿਆਂ ਨੂੰ ਫੀਸ ਭਰ ਕੇ ਪ੍ਰਾਈਵੇਟ ਸਕੂਲਾਂ ਜਾਂ ਸਰਕਾਰੀ ਸਕੂਲਾਂ ਵਿੱਚ ਬਿਨਾਂ ਫੀਸ ਦੇ ਭੇਜਣ ਦਾ ਵਿਕਲਪ ਹੋਵੇਗਾ।