Connect with us

Punjab

CM ਭਗਵੰਤ ਮਾਨ ਜਾਣਗੇ ਅਰਵਿੰਦ ਕੇਜਰੀਵਾਲ ਨੂੰ ਮਿਲਣ

Published

on

4 ਅਪ੍ਰੈਲ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਮਿਲਣ ਤਿਹਾੜ ਜੇਲ੍ਹ ਜਾਣਗੇ। ਮੁੱਖ ਮੰਤਰੀ ਦਫ਼ਤਰ ਨੇ ਤਿਹਾੜ ਜੇਲ੍ਹ ਨੂੰ ਪੱਤਰ ਲਿਖਿਆ ਹੈ । ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਕਥਿਤ ਸ਼ਰਾਬ ਘੁਟਾਲੇ ਵਿੱਚ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹਨ।

 

ਇਸ ਦੌਰਾਨ ‘ਆਪ’ ਆਗੂਆਂ ਦਾ ਦਾਅਵਾ ਹੈ ਕਿ ਤਿਹਾੜ ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਦੀ ਸਿਹਤ ਠੀਕ ਨਹੀਂ ਹੈ। ਆਮ ਆਦਮੀ ਪਾਰਟੀ ਦੇ ਸੂਤਰਾਂ ਤੋਂ ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ ਕੇਜਰੀਵਾਲ ਦਾ ਭਾਰ ਕਾਫੀ ਘੱਟ ਚੁੱਕਾ ਹੈ। ਕੇਜਰੀਵਾਲ ਦਾ ਭਾਰ ਤੇਜ਼ੀ ਨਾਲ ਘਟ ਰਿਹਾ ਹੈ। 21 ਮਾਰਚ ਨੂੰ ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਦਾ ਭਾਰ ਸਾਢੇ ਚਾਰ ਕਿਲੋ ਘਟ ਗਿਆ ਹੈ। ਡਾਕਟਰਾਂ ਨੇ ਸੀਐਮ ਦੇ ਘਟਦੇ ਵਜ਼ਨ ਨੂੰ ਲੈ ਕੇ ਚਿੰਤਾ ਜਤਾਈ ਹੈ।