Punjab
CM ਭਗਵੰਤ ਮਾਨ ਨੇ ‘ਮੇਰੀ ਰਸੋਈ ਸਕੀਮ’ ਦਾ ਕੀਤਾ ਐਲਾਨ
ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ ਹੋਈ ਹੈ। ਮੀਟਿੰਗ ਮੁੱਖ ਮੰਤਰੀ ਰਿਹਾਇਸ਼ ਵਿਖੇ ਹੋਈ ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਨ੍ਹਾਂ ਫੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਵੱਡਾ ਐਲਾਨ ਕਰਦਿਆਂ ਆਖਿਆ ਕਿ ‘ਮੇਰੀ ਰਸੋਈ ਸਕੀਮ’ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਭਗਵੰਤ ਮਾਨ ਨੇ CM ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਐਲਾਨ ਕੀਤਾ ਹੈ। CM ਨੇ ਦੱਸਿਆ ਕਿ 40 ਲੱਖ ਪਰਿਵਾਰਾਂ ਨੂੰ ਫੂਡ ਕਿੱਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫੂਡ ਕਿੱਟ ‘ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਮਿਲੇਗੀ।
ਕਣਕ ਦੇ ਨਾਲ 2 ਕਿਲੋ ਮਾਂਹ-ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗ੍ਰਾਮ ਹਲਦੀ ਅਤੇ 1 ਲੀਟਰ ਸਰ੍ਹੋਂ ਦਾ ਤੇਲ ਵੀ ਇਸ ਕਿੱਟ ‘ਚ ਸ਼ਾਮਲ ਹੋਵੇਗਾ। CM ਨੇ ਕਿਹਾ ਕਿ ਇਸ ਦਾ ਲਾਭ ਨੀਲੇ ਕਾਰਡ ਧਾਰਕਾਂ ਨੂੰ ਹੋਵੇਗਾ। ਇੱਕ ਵਾਰ ‘ਚ 3 ਮਹੀਨੇ ਦਾ ਸਮਾਨ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਪੁਰਾਣੀ ਸਕੀਮ ਜਾਰੀ ਰਹੇਗੀ, ਇਹ ਐਡ ਓਨ ਕਰ ਰਹੇ ਹਾਂ। ਉਨ੍ਹਾਂ ਆਖਿਆ ਕਿ ਸਮੇਂ-ਸਮੇਂ ‘ਤੇ ਕੁਆਲਿਟੀ ਚੈੱਕ ਵੀ ਹੁੰਦਾ ਰਹੇਗਾ, along with food & civil supply ਮਾਰਕਫੀਡ ਕਰੇਗਾ।
