Punjab
CM ਭਗਵੰਤ ਮਾਨ ਨੇ ਸੱਦਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ
ਚੰਡੀਗੜ੍ਹ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲ਼ੋਂ ਹੜ੍ਹਾਂ ‘ਤੇ ਵਿਧਾਨਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ।ਪਤਾ ਲ਼ੱਗਿਆ ਹੈ ਕਿ ਇਹ ਵਿਸ਼ੇਸ਼ ਸੈਸ਼ਨ 26 ਸਤੰਬਰ ਤੋਂ 29 ਸਤੰਬਰ ਤੱਕ ਸੱਦਿਆ ਗਿਆ ਹੈ। CM ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਕਾਨੂੰਨਾਂ ‘ਚ ਲੋਕ ਪੱਖੀ ਸੋਧ ਕਰਨ ਲਈ ਅਤੇ ਮੁਆਵਜ਼ੇ ਨਾਲ ਸੰਬੰਧਿਤ ਨਵੇਂ ਕਾਨੂੰਨਾਂ ਨੂੰ ਮਾਨਤਾ ਦੇਣ ਲਈ ਸੈਸ਼ਨ ਸੱਦਿਆ ਹੈ। CM ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ…
“ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸੰਬੰਧਿਤ ਕੁੱਝ ਨਿਯਮਾਂ ਵਿੱਚ ਲੋਕ ਪੱਖੀ ਸੋਧਾਂ ਕਰਨ ਲਈ ਅਤੇ ਮੁਆਵਜ਼ੇ ਨਾਲ ਸੰਬੰਧਿਤ ਕੁੱਝ ਨਵੇਂ ਕਾਨੂੰਨਾਂ ਨੂੰ ਮਾਨਤਾ ਦੇਣ ਲਈ ਪੰਜਾਬ ਵਿਧਾਨ ਸਭਾ ਦਾ 26 ਸਤੰਬਰ ਤੋਂ 29 ਸਤੰਬਰ ਤੱਕ ਵਿਸ਼ੇਸ਼ ਸੈਸ਼ਨ ਸੱਦਿਆ ਜਾਂਦਾ ਹੈ।”
ਦੱਸਣਯੋਗ ਹੈ ਕਿ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਭਾਰੀ ਤਬਾਹੀ ਹੋਈ। ਹੜ੍ਹ ਕਾਰਨ ਬਹੁਤ ਸਾਰੇ ਪਿੰਡਾਂ ਦੇ ਲੋਕ ਬੇਘਰ ਹੋ ਗਏ, ਜ਼ਮੀਨਾਂ ਬੰਜਰ ਹੋ ਗਈਆਂ ਹਨ ਤੇ ਮਾਲ ਪਸ਼ੂਆਂ ਦਾ ਭਾਰੀ ਨੁਕਸਾਨ ਹੋਣ ਦੇ ਨਾਲ-ਨਾਲ ਘਰਾਂ ਦਾ ਵੀ ਬਹੁਤ ਭਾਰੀ ਨੁਕਸਾਨ ਹੋਇਆ ਹੈ। ਇਸੇ ਨੂੰ ਲੈ ਕੇ CM ਮਾਨ ਨੇ ਪੰਜਾਬ ਵਿਧਾਨਸਭਾ ਦਾ ਸਪੈਸ਼ਲ ਸੈਸ਼ਨ ਸੱਦਿਆ ਹੈ।
