Punjab
AAP ਉਮੀਦਵਾਰ ਪਵਨ ਕੁਮਾਰ ਟੀਨੂੰ ਲਈ CM ਭਗਵੰਤ ਮਾਨ ਨੇ ਕੀਤਾ ਚੋਣ ਪ੍ਰਚਾਰ

LOK SABHA ELECTIONS 2024 : ਲੋਕ ਸਭਾ ਚੋਣਾਂ ਨੂੰ ਸਿਰਫ਼ 8 ਦਿਨ ਬਾਕੀ ਹੈ| ਚੋਣਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਮਾਨ ਹਰ ਇਕ ਦਿਨ ਚੋਣ ਰੈਲੀ ਕਰ ਰਹੇ ਹਨ|
ਭਗਵੰਤ ਮਾਨ ਕਿਸ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਦੇ ਵਿਚ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ।
23 ਮਈ ਨੂੰ ਜਲੰਧਰ ‘ਚ ਭਗਵੰਤ ਮਾਨ ਨੇ ਚੋਣ ਪ੍ਰਚਾਰ ਕੀਤਾ | ਉਥੇ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਚੋਣ ਪ੍ਰਚਾਰ ਕੀਤਾ ਹੈ | ਜਲੰਧਰ ਪਹੁੰਚ ਕੇ ਰੋਡ ਸੋਅ ਦੀ ਅਗਵਾਈ ਕਰਦਿਆਂ ਲੋਕਾਂ ਨੂੰ ਸੰਬੋਧਨ ਕੀਤਾ | ਜਲੰਧਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਰੋਡ ਸ਼ੋਅ ਅਤੇ ਲੋਕਾਂ ਨੂੰ ਪਵਨ ਕੁਮਾਰ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ ।
CM ਭਗਵੰਤ ਮਾਨ ਨੇ ਕੀ ਕਿਹਾ…
ਭਗਵੰਤ ਮਾਨ ਨੇ ਲੋਕਾਂ ਵਾਅਦਾ ਨਾਲ ਕੀਤਾ , ਕਿਹਾ- ਮੇਰੇ ‘ਤੇ ਭਰੋਸਾ ਕਰੋ ਤੇ ਪਵਨ ਕੁਮਾਰ ਟੀਨੂੰ ਨੂੰ ਐਮ.ਪੀ ਬਣਾਓ, ਕੰਮ ਦੀ ਗਾਰੰਟੀ ਮੇਰੀ
ਉਨ੍ਹਾਂ ਕਿਹਾ ਕਿ ਪਵਨ ਟੀਨੂੰ ਸਾਧਾਰਨ ਪਰਿਵਾਰ ਤੋਂ ਉੱਪਰ ਉੱਠਿਆ ਹੈ। ਉਹ ਸੰਸਦ ਵਿੱਚ ਆਮ ਲੋਕਾਂ ਲਈ ਆਪਣੀ ਆਵਾਜ਼ ਬੁਲੰਦ ਕਰਨਗੇ ਅਤੇ ਕੇਂਦਰ ਸਰਕਾਰ ਤੋਂ ਆਪਣੇ ਹੱਕ ਦਿਵਾਉਣਗੇ।
ਮੁੱਖ ਮੰਤਰੀ ਮਾਨ ਨੇ ਆਪਣੇ ਦੋ ਸਾਲਾਂ ਦੇ ਕੰਮਾਂ ਦਾ ਲੇਖਾ-ਜੋਖਾ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਦੇ 43 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇੱਕ ਪਿੰਡ ਵਿੱਚ 40 ਨੌਜਵਾਨਾਂ ਨੂੰ ਨੌਕਰੀ ਮਿਲੀ।
ਪਵਨ ਕੁਮਾਰ ਟੀਨੂੰ ਨੇ ਕੀ ਕਿਹਾ..
‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਲੋਕਾਂ ਨੂੰ ਕਿਹਾ- ਮੈਨੂੰ ਇੱਕ ਮੌਕਾ ਦਿਓ, ਮੈਂ ਸੰਸਦ ‘ਚ ਆਮ ਲੋਕਾਂ ਦੀ ਆਵਾਜ਼ ਬੁਲੰਦ ਕਰਾਂਗਾ ਅਤੇ ਪੰਜ ਸਾਲ ਤੁਹਾਡੀ ਸੇਵਾ ‘ਚ ਹਾਜ਼ਰ ਰਹਾਂਗਾ|
ਕਿੱਥੇ -ਕਿੱਥੇ ਕਰਨਗੇ ਚੋਣ ਪ੍ਰਚਾਰ
ਜਲੰਧਰ ਦੇ ਗੁਰਾਇਆ, ਨਕੋਦਰ, ਆਦਮਪੁਰ, ਤੇ ਜਲੰਧਰ ਕੈਂਟ ‘ਚ ਚੋਣ ਪ੍ਰਚਾਰ ਕਰਨਗੇ |
1 ਮਹੀਨੇ ਪਹਿਲਾ ਵੀ ਪਵਨ ਟੀਨੂੰ ਦੇ ਹੱਕ ‘ਚ ਕੀਤਾ ਸੀ ਰੋਡ ਸ਼ੋਅ
ਪਿੱਛਲੇ ਮਹੀਨੇ ਵੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਦੇ ਹੱਕ ‘ਚ ਰੋਡ ਸ਼ੋਅ ਕੀਤਾ| ਉਨ੍ਹਾਂ ਕਿਹਾ ਸੀ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਇਹ ਪਾਰਟੀ ਸਾਧਾਰਨ ਘਰਾਂ ਦੇ ਲੋਕਾਂ ਨੂੰ ਐੱਮ. ਪੀ., ਐੱਮ.ਐੱਲ.ਏ., ਮੰਤਰੀ ਅਤੇ ਮੁੱਖ ਮੰਤਰੀ ਬਣਨ ਦਾ ਮੌਕਾ ਦਿੰਦੀ ਹੈ। ਅਸੀਂ ਵੀ ਤੁਹਾਡੇ ਵਰਗੇ ਆਮ ਲੋਕ ਹਾਂ। ਤੁਹਾਡੇ ਦੁੱਖ਼-ਦਰਦ ਨੂੰ ਚੰਗੀ ਤਰ੍ਹਾਂ ਸਮਝਦੇ ਹਾਂ। ਇਸ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਓ। ਮਾਨ ਨੇ ਕਿਹਾ ਸੀ ਕਿ ਅਸੀਂ ਪਿਛਲੇ ਦੋ ਸਾਲਾਂ ਵਿਚ ਕੀਤੇ ਕੰਮਾਂ ਦੇ ਆਧਾਰ ‘ਤੇ ਇਸ ਚੋਣ ਵਿਚ ਤੁਹਾਡੀਆਂ ਵੋਟਾਂ ਮੰਗ ਰਹੇ ਹਾਂ।