Connect with us

punjab

CM ਭਗਵੰਤ ਮਾਨ ਨੇ ਆਪਣੇ ਪਰਿਵਾਰ ਤੇ ਪਿੰਡ ਵਾਲਿਆਂ ਨਾਲ ਮਨਾਈ ਲੋਹੜੀ

Published

on

ਸੰਗਰੂਰ : ਲੋਹੜੀ ਦਾ ਤਿਓਹਾਰ ਆਉਣ ਵਾਲਾ ਪੰਜਾਬ ਵਿੱਚ ਲੋਹੜੀ ਦਾ ਤਿਉਹਾਰ ਮੁੱਖ ਤੌਰ ‘ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਜ਼ਿਲ੍ਹੇ ਵਿਚ ਆਪਣੇ ਜੱਦੀ ਪਿੰਡ ਸਤੌਜ ਵਿਖੇ ਪੰਹੁਚੇ ਤੇ ਆਪਣੇ ਸਾਕ-ਸਨੇਹੀਆਂ, ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ। ਇਸ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੋਹੜੀ ਸੂਬੇ ਦਾ ਰਵਾਇਤੀ ਤਿਉਹਾਰ ਹੈ, ਜਿਸ ਕਰਕੇ ਉਨ੍ਹਾਂ ਨੇ ਆਪਣੇ ਜੱਦੀ ਪਿੰਡ ਜਾ ਕੇ ਇਸ ਤਿਉਹਾਰ ਦੀਆਂ ਖੁਸ਼ੀਆਂ ਆਪਣੇ ਸਾਕ-ਸਨੇਹੀਆਂ ਨਾਲ ਸਾਂਝੀਆਂ ਕਰਨ ਦਾ ਫੈਸਲਾ ਕੀਤਾ ਤੇ ਆਪਣੇ ਪਿੰਡ ਪੁੰਹਚ ਲੋਹੜੀ ਦਾ ਤਿਓਹਾਰ ਮਨਾਇਆ। ਇਸ ਮੌਕੇ ਉਨਾਂ ਨਾਲ ਉਨਾਂ ਦੀ ਪਤਨੀ ਗੁਰਪ੍ਰੀਤ ਕੌਰ ਵੀ

ਮੁੱਖ ਮੰਤਰੀ ਭਗਵੰਤ ਮਾਨ ਨੇ ਪੁਰਾਣੇ ਦਿਨ ਚੇਤੇ ਕਰਦਿਆਂ ਕਿਹਾ ਕਿ ਇਸ ਪਵਿੱਤਰ ਤਿਉਹਾਰ ਸਬੰਧੀ ਪਿੰਡ ਨਾਲ ਉਨ੍ਹਾਂ ਦੀਆਂ ਬਚਪਨ ਤੋਂ ਹੀ ਖੂਬਸੂਰਤ ਯਾਦਾਂ ਜੁੜੀਆਂ ਹੋਈਆਂ ਹਨ, ਮੁੱਖ ਮੰਤਰੀ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ ਸੂਬਾ ਭਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਸਤੌਜ ਵਾਸੀਆਂ ਨਾਲ ਭਾਵੁਕ ਹੁੰਦਿਆਂ ਕਿਹਾ ਕਿ ਸਾਰੇ ਪਿੰਡ ਵਾਸੀ ਉਨ੍ਹਾਂ ਦੇ ਦਿਲ ਦੇ ਬਹੁਤ ਕਰੀਬ ਹਨ , ਜਿਸ ਕਾਰਨ ਉਹ ਉਨ੍ਹਾਂ ਨਾਲ ਹਰ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨਾ ਪਸੰਦ ਕਰਦੇ ਹਨ। ਉਨਾਂ ਕਿਹਾ ਲੋਹੜੀ ਦਾ ਤਿਉਹਾਰ ਸੂਬੇ ਦੇ ਹਰੇਕ ਵਾਸੀ ਖਾਸ ਕਰਕੇ ਪਿੰਡਾਂ ਦੇ ਲੋਕਾਂ ਦੇ ਜੀਵਨ ਵਿੱਚ ਖੁਸ਼ੀਆਂ-ਖੇੜੇ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਤਿਉਹਾਰ ਸਾਡੇ ਸਾਰਿਆਂ ਲਈ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇਹ ਸਮਾਜ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਦਾ ਹੈ। ਸੂਬੇ ਵਿੱਚ ਅਮਨ-ਸ਼ਾਂਤੀ, ਸਦਭਾਵਨਾ, ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਹਰ ਖੇਤਰ ਵਿੱਚ ਸਰਬਪੱਖੀ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਦਹਿਲੀਜ਼ ‘ਤੇ ਹੈ, ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਪੁਖਤਾ ਯੋਜਨਾਬੰਦੀ ਕਰ ਲਈ ਹੈ।