Connect with us

Punjab

CM ਭਗਵੰਤ ਮਾਨ ਨੂੰ ਹਸਪਤਾਲ ਚੋਂ ਮਿਲੀ ਛੁੱਟੀ

Published

on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੁੱਝ ਦਿਨ ਪਹਿਲਾ ਸਿਹਤ ਵਿਗੜ ਗਈ ਸੀ। ਅਤੇ ਇਲਾਜ ਦੌਰਾਨ CM ਮਾਨ ਫੋਰਟਿਸ ਹਸਪਤਾਲ ‘ਚ ਭਰਤੀ ਸੀ।

ਮੋਹਾਲੀ ਦੇ ਫੋਰਟਿਸ ਹਸਪਤਾਲ ‘ਚੋਂ ਹੁਣ ਉਨ੍ਹਾਂ ਨੂੰ ਛੁੱਟੀ ਮਿਲ ਗਈ ਹੈ। ਜਾਣਕਾਰੀ ਮਿਲ ਰਹੀ ਹੈ ਕਿ ਉਹ ਅੱਜ ਕਿਲਾ ਰਾਏਪੁਰ ਦੀਆਂ ਪੇਂਡੂ ਓਲੰਪਿਕ ਖੇਡਾਂ ‘ਚ ਵੀ ਸ਼ਾਮਿਲ ਹੋ ਸਕਦੇ ਹਨ।

ਦੱਸ ਦਈਏ ਕਿ ਸੰਗਰੂਰ ‘ਚ ਸ਼ਿਵਰਾਤਰੀ ਵਾਲੇ ਦਿਨ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਉਸ ਤੋਂ ਬਾਅਦ ਉਨ੍ਹਾਂ ਨੂੰ ਠੀਕ ਹੋਣ ‘ਤੇ ਉਨ੍ਹਾਂ ਨੂੰ ਛੁੱਟੀ ਵੀ ਮਿਲ ਗਈ ਸੀ ਅਤੇ ਉਹ ਮੋਗਾ ਰੈਲੀ ‘ਚ ਸ਼ਾਮਿਲ ਹੋਏ। ਪਰ ਰੈਲੀ ਤੋਂ ਬਾਅਦ ਉਨ੍ਹਾਂ ਦੀ ਸਿਹਤ ਫੇਰ ਵਿਗੜ ਗਈ ਅਤੇ ਉਨ੍ਹਾਂ ਨੂੰ ਮੁੜ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਹੁਣ ਫੇਰ ਉਨ੍ਹਾਂ ਦੀ ਸਿਹਤ ‘ਚ ਸੁਧਾਰ ਤੋਂ ਉਨ੍ਹਾਂ ਨੂੰ ਹਸਪਤਾਲ ‘ਚੋਂ ਛੁੱਟੀ ਮਿਲ ਗਈ ਹੈ।