Connect with us

Punjab

CM ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

Published

on

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਹੁਣ ਸੁਧਾਰ ਹੋਇਆ ਹੈ ਜਿਸ ਤੋਂ ਬਾਦ ਉਨ੍ਹਾਂ ਫੋਰਟਿਸ ਹਸਪਤਾਲ ਮੋਹਾਲੀ ਤੋਂ ਛੁੱਟੀ ਮਿਲ ਗਈ ਹੈ। ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਿਛਲੇ ਹਫ਼ਤੇ ਅਚਾਨਕ ਦਿਲ ਦੀ ਧੜਕਣ ਘੱਟ ਹੋਣ ਕਰਕੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।ਇਸ ਮੌਕੇ CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸੀ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਥਕਾਵਟ ਅਤੇ ਦਿਲ ਦੀ ਧੜਕਣ ਘੱਟ ਹੋਣ ਦੀ ਸ਼ਿਕਾਇਤ ਤੋਂ ਬਾਅਦ 5 ਸਤੰਬਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਹਿਲਾਂ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਠੀਕ ਨਾ ਹੋਣ ਕਾਰਨ ਕੈਬਨਿਟ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਸੀ। ਪਰ ਬਾਅਦ ਵਿੱਚ ਸੋਮਵਾਰ ਨੂੰ ਸੀ ਐੱਮ ਮਾਨ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਹਸਪਤਾਲ ਤੋਂ ਕੈਬਨਿਟ ਮੀਟਿੰਗ ਦੀ ਅਗਵਾਈ ਕੀਤੀ। ਡਾਕਟਰਾਂ ਦੀ ਇਕ ਟੀਮ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਹੁਣ ਠੀਕ ਹਨ ਇਸ ਲਈ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਦੇ ਦਿੱਤੀ ਗਈ ਹੈ।