Connect with us

Punjab

CM ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤਾ ਕਰਾਰਾ ਜਵਾਬ

Published

on

4ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਾਜਵਾ ਪਹਿਲਾਂ ਆਪਣੇ ਭਰਾ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਬਾਜਵਾ ਨੂੰ 17 ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਬੁਲਾਉਣੀ ਚਾਹੀਦੀ ਹੈ। ਉਨ੍ਹਾਂ ਦੇ ਸਾਰੇ ਵਿਧਾਇਕ ਮੀਟਿੰਗ ਵਿੱਚ ਨਹੀਂ ਆਉਣਗੇ। ਕਾਂਗਰਸੀ ਆਗੂ ਭਾਜਪਾ ਦੇ ਸੰਪਰਕ ਵਿੱਚ ਹਨ ਜਦਕਿ ਪੰਜਾਬ ਦੇ ਤਿੰਨ ਕਰੋੜ ਲੋਕ (ਭਗਵੰਤ ਮਾਨ) ਸਾਡੇ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦੀ ਮੁੱਖ ਮੰਤਰੀ ਬਣਨ ਦੀ ਇੱਛਾ ਨੂੰ ਕਾਂਗਰਸ ਨੇ ਠੁੱਸ ਕਰ ਦਿੱਤਾ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਸੀ ਕਿ ਉਹ ਆਮ ਆਦਮੀ ਪਾਰਟੀ ਦੇ 32 ਵਿਧਾਇਕਾਂ ਦੇ ਸੰਪਰਕ ਵਿੱਚ ਹਨ।

ਸੀਐਮ ਭਗਵੰਤ ਮਾਨ ਮੰਗਲਵਾਰ ਨੂੰ ਸ੍ਰੀ ਚਮਕੌਰ ਸਾਹਿਬ ਪਹੁੰਚੇ ਸਨ। ਇੱਥੇ ਉਸ ਨੇ ਕਣਕ ਦੀ ਖਰੀਦ ਸ਼ੁਰੂ ਕਰ ਦਿੱਤੀ। ਭਗਵੰਤ ਮਾਨ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨਾਲ ਮੰਤਰੀ ਲਾਲ ਚੰਦ ਕਟਾਰੂਚੱਕ, ਚਮਕੌਰ ਸਾਹਿਬ ਦੇ ਵਿਧਾਇਕ ਡਾ: ਚਰਨਜੀਤ ਸਿੰਘ ਅਤੇ ਰੋਪੜ ਦੇ ਵਿਧਾਇਕ ਦਿਨੇਸ਼ ਚੱਡਾ ਹਾਜ਼ਰ ਸਨ |

ਜਦੋਂ ਪੱਤਰਕਾਰਾਂ ਨੇ ਸੀਐਮ ਮਾਨ ਤੋਂ ਰਾਜਪਾਲ ਵੱਲੋਂ ਕਰਜ਼ੇ ਦੇ ਵੇਰਵੇ ਮੰਗੇ ਜਾਣ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਜਵਾਬ ਭੇਜ ਦਿੱਤਾ ਗਿਆ ਹੈ। ਰਾਜਪਾਲ ਨੂੰ ਇਕ-ਇਕ ਪੈਸੇ ਦਾ ਹਿਸਾਬ ਦਿੱਤਾ ਗਿਆ ਹੈ। ਸੁਖਪਾਲ ਖਹਿਰਾ ਅਤੇ ਮਨਪ੍ਰੀਤ ਬਾਦਲ ਬਾਰੇ ਪੁੱਛੇ ਸਵਾਲ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਖਜ਼ਾਨੇ ਨੂੰ ਲੁੱਟਣ ਵਾਲੇ ਅਤੇ ਪਲਾਟਾਂ ‘ਤੇ ਕਬਜ਼ਾ ਕਰਨ ਵਾਲਿਆਂ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ। ਉਹ ਕੋਈ ਵੀ ਹੋਵੇ, ਕਿਸੇ ਵੀ ਪਾਰਟੀ ਦਾ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਜੇਕਰ ਉਹ ਆਮ ਆਦਮੀ ਪਾਰਟੀ ਨਾਲ ਸਬੰਧਤ ਹੈ ਤਾਂ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।