Connect with us

Punjab

CM ਭਗਵੰਤ ਮਾਨ ਨੇ ਕੈਬਨਿਟ ‘ਚ ਦੋ ਨਵੇਂ ਮੰਤਰੀ ਕੀਤੇ ਸ਼ਾਮਲ , ਵਿਧਾਇਕ ਬਲਕਾਰ ਸਿੰਘ ਤੇ ਗੁਰਮੀਤ ਸਿੰਘ ਖੁੱਡੀਆਂ ਨੇ ਚੁੱਕੀ ਸਹੁੰ

Published

on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਵਾਰ ਫਿਰ ਆਪਣੀ ਕੈਬਨਿਟ ਦਾ ਵਿਸਥਾਰ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸਾਬਕਾ ਡੀਸੀਪੀ ਬਲਕਾਰ ਸਿੰਘ, ਕਰਤਾਰਪੁਰ ਤੋਂ ਵਿਧਾਇਕ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸਵੇਰੇ 11 ਵਜੇ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ ਹੈ । ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਪਹੁੰਚੇ ਅਤੇ ਨਵੇਂ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ।