Punjab
ਹਸਪਤਾਲ ਤੋਂ CM ਭਗਵੰਤ ਮਾਨ ਵੱਲੋਂ ਕੀਤੀ ਗਈ ਪੰਜਾਬ ਕੈਬਨਿਟ ਮੀਟਿੰਗ ਦੀ ਅਗਵਾਈ
ਚੰਡੀਗੜ੍ਹ : ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਸਪਤਾਲ ਤੋਂ ਹੀ ਮੀਟਿੰਗ ਦੀ ਅਗਵਾਈ ਕੀਤੀ ਗਈ। ਉਨ੍ਹਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਦੱਸ ਦੇਈਏ ਕਿ ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਮੁੱਖ ਮੰਤਰ ਦੀ ਗਲੇ ਕੋਲ ਇਕ ਪੱਟੀ ਲੱਗੀ ਹੋਈ ਹੈ।ਫਿਲਹਾਲ ਉਨ੍ਹਾਂ ਦੀ ਸਿਹਤ ‘ਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ।

ਮੁੱਖ ਮੰਤਰੀ ਮਾਨ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ‘ਚ ਜੁੜੇ ਹਨ ਅਤੇ ਇਹ ਪਹਿਲੀ ਵਾਰ ਹੈ, ਜਦੋਂ ਮੁੱਖ ਮੰਤਰੀ ਮਾਨ ਵਲੋਂ ਹਸਪਤਾਲ ਤੋਂ ਕੈਬਨਿਟ ਮੀਟਿੰਗ ਕੀਤੀ ਗਈ ਹੈ। ਮੁੱਖ ਮੰਤਰੀ ਮਾਨ ਵਲੋਂ ਮੀਟਿੰਗ ਦੌਰਾਨ ਮੰਤਰੀਆਂ ਅਤੇ ਵਿਧਾਇਕਾਂ ਨਾਲ ਹੜ੍ਹਾਂ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਵਲੋਂ ਕੈਬਨਿਟ ਮੀਟਿੰਗ ਰੱਖੀ ਗਈ ਸੀ ਪਰ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ, ਜਿਸ ਕਾਰਨ ਕੈਬਨਿਟ ਮੀਟਿੰਗ ਨੂੰ ਮੁਲਤਵੀ ਕਰਨਾ ਪਿਆ ਸੀ। ਹੁਣ ਅੱਜ ਮੁੱਖ ਮੰਤਰੀ ਮਾਨ ਵਲੋਂ ਹਸਪਤਾਲ ਤੋਂ ਹੀ ਕੈਬਨਿਟ ਮੀਟਿੰਗ ਕੀਤੀ ਜਾ ਰਹੀ ਹੈ।
