Punjab
ਸੀ.ਐਮ ਭਗਵੰਤ ਮਾਨ ਨੇ ਸਕੂਲਾਂ ਦੀ ਫੀਸ ਨੂੰ ਲੈ ਕੇ ਕੀਤਾ ਵੱਡਾ ਐਲਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਇਹ ਐਲਾਨ ਪ੍ਰਾਈਵੇਟ ਸਕੂਲਾਂ ਨੂੰ ਲੈ ਕੇ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਦੇ ਪ੍ਰਾਈਵੇਟ ਸਕੂਲਾਂ ‘ਤੇ ਫੀਸਾਂ ਵਧਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ ਇੰਨੀ ਮਹਿੰਗੀ ਹੋ ਗਈ ਹੈ ਕਿ ਇਹ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਈ ਹੈ। ਮਜਬੂਰੀ ਵੱਸ ਮਾਪੇ ਬੱਚੇ ਨੂੰ ਸਕੂਲੋਂ ਹਟਾ ਲੈਂਦੇ ਹਨ ਜਾਂ ਕੰਮ ‘ਤੇ ਲਗਾ ਦਿੰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਦੋ ਵੱਡੇ ਫੈਸਲੇ ਲਏ ਹਨ। ਇੱਕ, ਪ੍ਰਾਈਵੇਟ ਸਕੂਲ ਇਸ ਸਮੈਸਟਰ ਵਿੱਚ ਇੱਕ ਰੁਪਿਆ ਵੀ ਫੀਸ ਨਹੀਂ ਵਧਾ ਸਕਣਗੇ।
ਇਸ ਦੇ ਨਾਲ ਹੀ ਫੀਸਾਂ ਵਧਾਉਣ ਦੀ ਨੀਤੀ ਨੂੰ ਆਉਣ ਵਾਲੇ ਦਿਨਾਂ ਵਿੱਚ ਵੇਰਵੇ ਦੇ ਨਾਲ ਸਕੂਲਾਂ ਨਾਲ ਵੀ ਸਾਂਝਾ ਕੀਤਾ ਜਾਵੇਗਾ। ਮਾਨ ਨੇ ਕਿਹਾ ਕਿ ਇਹ ਨੀਤੀ ਸਕੂਲ ਮੁਖੀ ਅਤੇ ਬੱਚਿਆਂ ਦੇ ਮਾਪਿਆਂ ਦੇ ਸਹਿਯੋਗ ਨਾਲ ਬਣਾਈ ਜਾਵੇਗੀ।
ਇਸ ਤੋਂ ਇਲਾਵਾ ਪਹਿਰਾਵੇ ਅਤੇ ਕਿਤਾਬਾਂ ਦੀ ਖਰੀਦਦਾਰੀ ਲਈ ਕੋਈ ਵੀ ਸਕੂਲ ਕਿਸੇ ਵਿਸ਼ੇਸ਼ ਦੁਕਾਨ ਦਾ ਪਤਾ ਨਹੀਂ ਦੱਸ ਸਕੇਗਾ। ਇਹ ਉਸ ਖੇਤਰ ਦੀਆਂ ਸਾਰੀਆਂ ਦੁਕਾਨਾਂ ‘ਤੇ ਉਪਲਬਧ ਹੋਵੇਗਾ।
ਇਹ ਮਾਪਿਆਂ ਦੀ ਮਰਜ਼ੀ ਹੁੰਦੀ ਹੈ ਕਿ ਉਹ ਕਿਸ ਦੁਕਾਨ ਤੋਂ ਵਰਦੀ ਜਾਂ ਕਿਤਾਬਾਂ ਖਰੀਦਣਾ ਚਾਹੁੰਦੇ ਹਨ। ਸਕੂਲ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਉਕਤ ਸਕੂਲ ਦੀਆਂ ਵਰਦੀਆਂ ਅਤੇ ਕਿਤਾਬਾਂ ਸਾਰੀਆਂ ਦੁਕਾਨਾਂ ‘ਤੇ ਉਪਲਬਧ ਹੋਣ।