Connect with us

Punjab

10ਵੀਂ ਕਲਾਸ ਟੌਪਰ ਬੱਚਿਆਂ ਨਾਲ CM ਭਗਵੰਤ ਮਾਨ ਨੇ ਕੀਤੀ ਮੁਲਾਕਾਤ

Published

on

ਪੰਜਾਬ ਦੇ ਮੁੱਖ ਮੰਤਰੀ Bhagwant Mann ਵੱਲੋਂ ਅੱਜ 10ਵੀਂ ਕਲਾਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਟੌਪਰ ਵਿਦਿਆਰਥੀਆਂ ਨਾਲ ਖ਼ਾਸ ਮੁਲਾਕਾਤ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਬੱਚਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਤੁਹਾਡੇ ਪੰਜਾਬ ਦੇ ਬੱਚਿਆਂ ਵਿੱਚ ਕਾਬਲੀਅਤ ਦੀ ਕੋਈ ਕਮੀ ਨਹੀਂ ਹੈ।

 
CM ਮਾਨ ਨੇ ਕਿਹਾ,

ਮੈਂ ਵਿਸ਼ੇਸ਼ ਤੌਰ ‘ਤੇ ਹਰਲੀਨ ਸ਼ਰਮਾ ਨੂੰ 99.38% (646/650) ਅੰਕਾਂ ਨਾਲ ਪਹਿਲਾ ਸਥਾਨ, ਅਤੇ ਮਨੀਮਹੇਸ਼ ਸ਼ਰਮਾ ਤੇ ਰੀਆ ਰਾਣੀ ਨੂੰ 99.23% (645/650) ਅੰਕਾਂ ਨਾਲ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ‘ਤੇ ਦਿਲੋਂ ਮੁਬਾਰਕਬਾਦ ਦਿੰਦਾ ਹਾਂ। ਇਨ੍ਹਾਂ ਹੋਣਹਾਰ ਬੱਚਿਆਂ ਦੀ ਅਣਥੱਕ ਮਿਹਨਤ, ਉਨ੍ਹਾਂ ਦੇ ਮਾਪਿਆਂ ਦੀਆਂ ਅਰਦਾਸਾਂ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਸਦਕਾ ਅੱਜ ਪੂਰੇ ਪੰਜਾਬ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ।

ਤੁਹਾਡੀ ਸਰਕਾਰ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਯਤਨਸ਼ੀਲ ਹੈ ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਦੇ ਹਰ ਬੱਚੇ ਨੂੰ ਅਜਿਹੀਆਂ ਉੱਚੀਆਂ ਉਡਾਣਾਂ ਭਰਨ ਦੇ ਬਰਾਬਰ ਮੌਕੇ ਮਿਲ ਸਕਣ। ਮੈਂ ਸਾਰੇ ਸਫ਼ਲ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਇਸੇ ਤਰ੍ਹਾਂ ਅੱਗੇ ਵਧਦੇ ਹੋਏ ਦੇਸ਼ ਤੇ ਦੁਨੀਆ ਵਿੱਚ ਪੰਜਾਬ ਦਾ ਨਾਂ ਚਮਕਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਹ ਹੋਣਹਾਰ ਬੱਚੇ ਸੂਬੇ ਦਾ ਮਾਣ ਹਨ ਅਤੇ ਇਨ੍ਹਾਂ ਦੀ ਮਿਹਨਤ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਬਣੇਗੀ। ਉਨ੍ਹਾਂ ਨੇ ਬੱਚਿਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਪੜ੍ਹਾਈ ਦੇ ਤਜਰਬੇ, ਭਵਿੱਖ ਦੇ ਸੁਪਨੇ ਅਤੇ ਮਾਪਿਆਂ ਦੇ ਸਹਿਯੋਗ ਬਾਰੇ ਵੀ ਜਾਣਕਾਰੀ ਲਈ।

ਮੁੱਖ ਮੰਤਰੀ ਨੇ ਟੌਪਰ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਅਤੇ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਕਾਮਯਾਬੀ ਦੇ ਪਿੱਛੇ ਮਾਪਿਆਂ ਦੀ ਹੌਸਲਾ ਅਫਜ਼ਾਈ ਅਤੇ ਅਧਿਆਪਕਾਂ ਦੀ ਮਿਹਨਤ ਦਾ ਵੀ ਵੱਡਾ ਯੋਗਦਾਨ ਹੁੰਦਾ ਹੈ।