Punjab
ਪਠਾਨਕੋਟ ਦੌਰੇ ‘ਤੇ CM ਭਗਵੰਤ ਮਾਨ, ਮਹਿਲਾਵਾਂ ਦੇ ਖਾਤਿਆਂ ‘ਚ ਆਉਣਗੇ ਪੈਸੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਠਾਨਕੋਟ ਦੌਰੇ ‘ਤੇ ਹਨ, ਜਿੱਥੇ ਉਹ ਸੂਬੇ ਦੀਆਂ ਮਹਿਲਾਵਾਂ ਲਈ ਇੱਕ ਵੱਡੀ ਸੌਗਾਤ ਦੇਣ ਜਾ ਰਹੇ ਹਨ। ਅੱਜ ਸਰਕਾਰ ਵੱਲੋਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਆਰਥਿਕ ਸਹਾਇਤਾ ਦੀ ਰਕਮ ਟਰਾਂਸਫਰ ਕੀਤੀ ਜਾਵੇਗੀ। ਇਸ ਪ੍ਰੋਗਰਾਮ ਨੂੰ ਲੈ ਕੇ ਪਠਾਨਕੋਟ ਵਿੱਚ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਪਠਾਨਕੋਟ ਵਿੱਚ ਇੱਕ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਸਰਕਾਰ ਵੱਲੋਂ ਮਹਿਲਾਵਾਂ ਲਈ ਸ਼ੁਰੂ ਕੀਤੀ ਗਈ ਯੋਜਨਾ ਤਹਿਤ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਰਕਮ ਜਾਰੀ ਕੀਤੀ ਜਾਵੇਗੀ। ਇਸ ਮੌਕੇ ‘ਤੇ ਕਈ ਮੰਤਰੀ, ਵਿਧਾਇਕ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹਿਣਗੇ।
ਸਰਕਾਰ ਦਾ ਕਹਿਣਾ ਹੈ ਕਿ ਇਸ ਪਹਿਲ ਦਾ ਮਕਸਦ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਬਣਾਉਣਾ ਅਤੇ ਪਰਿਵਾਰਾਂ ਨੂੰ ਸਿੱਧਾ ਲਾਭ ਪਹੁੰਚਾਉਣਾ ਹੈ। ਸਮਾਗਮ ਦੌਰਾਨ ਮੁੱਖ ਮੰਤਰੀ ਵੱਖ-ਵੱਖ ਵਿਕਾਸ ਕਾਰਜਾਂ ਅਤੇ ਸਰਕਾਰੀ ਯੋਜਨਾਵਾਂ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦੇ ਸਕਦੇ ਹਨ।
