Punjab
CM ਭਗਵੰਤ ਮਾਨ ਮੋਗਾ ਰੈਲੀ ‘ਚ ਹੋਣਗੇ ਸ਼ਾਮਲ
ਅੱਜ ਮੋਗਾ ਦੇ ਪਿੰਡ ਕਿੱਲੀ ਚਾਹਲਾਂ ਵਿਖੇ ਆਯੋਜਿਤ ਰੈਲੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ ਹੋਣਗੇ। ਇਸ ਸਬੰਧੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ, ਇਹ ਕਿਆਸ ਲਗਾਏ ਜਾ ਰਹੇ ਸਨ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ਰਾਬ ਸਿਹਤ ਦੇ ਚੱਲਦਿਆਂ ਰੈਲੀ ਵਿਚ ਸ਼ਾਮਲ ਨਹੀਂ ਹੋਣਗੇ ਕਿਉਂਕਿ ਉਹ ਕੱਲ੍ਹ ਤੋਂ ਹੀ ਹਸਪਤਾਲ ਵਿਚ ਦਾਖ਼ਲ ਸਨ।
ਦੱਸਣਯੋਗ ਹੈ ਕਿ ਬੀਤੇ ਦਿਨ ਉਨ੍ਹਾਂ ਦੀ ਅਚਾਨਕ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਇਸ ਰੈਲੀ ਨੂੰ ਦਿੱਲੀ ਦੇ ਸਾਬਕਾ ਮੁੱਖ ਮੰ ਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਿੱਧੂ ਵੀ ਸੰਬੋਧਨ ਕਰਨਗੇ।
