Punjab
ਸ੍ਰੀ ਮੁਕਤਸਰ ਸਾਹਿਬ ਜਾਣਗੇ CM ਭਗਵੰਤ ਮਾਨ
CM BHAGWANT MANN : ਅੱਜ ਮਾਘੀ ਦਾ ਤਿਓਹਾਰ ਪੰਜਾਬ ਭਰ ‘ਚ ‘ਚ ਮਨਾਇਆ ਜਾ ਰਿਹਾ ਹੈ। ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰੱਖਦਾ ਹੈ। ਜਿਸ ਨੂੰ ਪੰਜਾਬ ਵਿੱਚ ਬਿਨਾਂ ਕਿਸੇ ਜਾਤ-ਪਾਤ ਅਤੇ ਵਿਤਕਰੇ ਬਗੈਰ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਭਾਵ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ।
ਇਸ ਤਿਓਹਾਰ ਮੌਕੇ ਅੱਜ ਸ੍ਰੀ ਮੁਕਤਸਰ ਸਾਹਿਬ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਾਣਗੇ। ਗੁ. ਸ੍ਰੀ ਟੁੱਟੀ ਗੰਢੀ ਸਾਹਿਬ ਨਤਮਸਤਕ ਹੋਣਗੇ। ਅਤੇ ਉਸ ਤੋਂ ਬਾਅਦ ਇੱਕ ਰੈਲੀ ਨੂੰ ਵੀ ਸੰਬੋਧਨ ਕਰਨਗੇ।
