Punjab
CM ਭਗਵੰਤ ਮਾਨ ਦਾ ਟਵੀਟ- ਸੁਰਜੀਤ ਪਾਤਰ ਦਾ ਦੇਹਾਂਤ ਹੋਣ ਕਾਰਨ ਪੰਜਾਬੀ ਮਾਂ ਬੋਲੀ ਦਾ ਵਿਹੜਾ ਸੁੰਨਾਂ ਹੋ ਗਿਆ
11 ਮਈ ਯਾਨੀ ਸ਼ਨੀਵਾਰ ਸਵੇਰੇ ਸਾਹਿਤ ਜਗਤ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਪ੍ਰਸਿੱਧ ਕਵੀ ਤੇ ਸਾਹਿਤਕਾਰ ਸੁਰਜੀਤ ਪਾਤਰ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ |
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ।
ਸੀ.ਐਮ. ਮਾਨ ਨੇ ਟਵੀਟ ‘ਚ ਲਿਖਿਆ , “ਪੰਜਾਬੀ ਮਾਂ ਬੋਲੀ ਦੇ ਹੋਣਹਾਰ ਸਪੁੱਤਰ ਸੁਰਜੀਤ ਪਾਤਰ ਸਹਿਬ ਦੇ ਅਚਾਨਕ ਦੇਹਾਂਤ ‘ਤੇ ਡੂੰਘਾ ਦੁੱਖ ਹੈ… ਪੰਜਾਬੀ ਮਾਂ ਬੋਲੀ ਦਾ ਵਿਹੜਾ ਅੱਜ ਸੁੰਨਾਂ ਹੋ ਗਿਆ।”