Punjab
ਸੀਐਮ ਭਗਵੰਤ ਮਾਨ ਦੀ ਪਤਨੀ ਡਾ.ਗੁਰਪ੍ਰੀਤ ਕੌਰ ਪਹੁੰਚੇ ਪਟਿਆਲਾ

ਪਟਿਆਲਾ 4 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਮਾਨ ਅੱਜ ਪਟਿਆਲਾ ਦੇ ਸਨੌਰ ਵਿਖੇ ਪਹੁੰਚੇ। ਜਾਣਕਾਰੀ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਏ ਗਏ ਸਮਾਗਮ ਵਿੱਚ ਡਾ: ਗੁਰਪ੍ਰੀਤ ਕੌਰ ਮਾਨ ਮੁੱਖ ਮਹਿਮਾਨ ਵਜੋਂ ਪਹੁੰਚੇ ।
ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੇ ਵੱਡਾ ਕਦਮ ਚੁੱਕਿਆ ਹੈ। ਜੇਕਰ ਅਸੀਂ ਸਿੱਖਿਆ ਨੂੰ ਅੱਗੇ ਵਧਾਉਂਦੇ ਹਾਂ ਤਾਂ ਸਾਡੇ ਦੇਸ਼ ਦਾ ਭਵਿੱਖ ਸਫਲ ਹੋਵੇਗਾ। ਅਸੀਂ ਇਹ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ ਕਿ ਬੱਚਿਆਂ ਨੂੰ ਚੰਗੀ ਸਿੱਖਿਆ ਮਿਲ ਸਕੇ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਡਾ: ਗੁਰਪ੍ਰੀਤ ਕੌਰ ਮਾਨ ਨੇ ਸੰਸਦ ਮੈਂਬਰ ਚੋਣ ਲੜਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।ਉਨ੍ਹਾਂ ਕਿਹਾ ਕਿ ਉਹ ਚੋਣ ਨਹੀਂ ਲੜੇਗੀ।