Corona Virus
ਮੁੱਖ ਮੰਤਰੀ ਵੱਲੋਂ MRP ਤੋਂ ਵੱਧ ਕੀਮਤ ਵੇਚਣ ਵਾਲੇ ਨੂੰ 1.85 ਲੱਖ ਰੁਪਏ ਜ਼ੁਰਮਾਨਾ ਲਾਉਣ ਦਾ ਫੈਸਲਾ

ਚੰਡੀਗੜ, 5 ਅਪ੍ਰੈਲ: ਪੰਜਾਬ ਸਰਕਾਰ ਨੇ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਕੁਝ ਨਵੇਂ ਕਦਮ ਚੁੱਕਦਿਆਂ ਆਵਾਜਾਈ ਦੀ ਸਹੂਲਤ ਲਈਕੰਟਰੋਲ ਰੂਮ ਕਾਇਮ ਕੀਤੇ ਹਨ ਤਾਂ ਕਿ ਅਜਿਹੀਆਂ ਵਸਤਾਂ ਨੂੰ ਲਿਜਾਣ ਵਾਲੇ ਟੱਰਕਾਂ ਆਦਿ ਵਾਹਨਾਂ ਦੀ ਨਿਰੰਤਰ ਆਵਾਜਾਈ ਬਰਕਰਾਰ ਰੱਖੀ ਜਾ ਸਕੇ। ਇਸੇ ਦੇਨਾਲ ਹੀ ਜ਼ਰੂਰੀ ਵਸਤਾਂ ਨੂੰ ਪ੍ਰਚੂਨ ਦੀ ਵੱਧ ਤੋਂ ਵੱਧ ਕੀਮਤ (ਐਮ.ਆਰ.ਪੀ.) ਤੋਂ ਜ਼ਿਆਦਾ ਕੀਮਤ ’ਤੇ ਵੇਚਣ ਵਾਲੇ ਨੂੰ 1.85 ਲੱਖ ਰੁਪਏ ਜੁਰਮਾਨਾ ਲਾਉਣ ਦਾਫੈਸਲਾ ਕੀਤਾ ਗਿਆ ਹੈ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਟਰਾਂਸਪੋਰਟ ਰੂਮ ਦੇ ਮੁਖੀ ਸਟੇਟ ਟਰਾਂਸਪੋਰਟ ਕਮਿਸ਼ਨਰ ਹੋਣਗੇ ਜਦਕਿ ਜ਼ਿਲਿਆਂ ਵਿੱਚ ਸਥਾਪਤ ਅਜਿਹੇ ਕੰਟਰੋਲਰੂਮਜ਼ ਦੀ ਕਮਾਂਡ ਸਕਤੱਰ ਅਤੇ ਆਰ.ਟੀ.ਏ. ਦੇ ਹੱਥਾਂ ਵਿੱਚ ਹੋਵੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਤਹਿਤ ਟਰਾਂਸਪੋਰਟ ਵਿਭਾਗ ਨੇ ਹੋਰ ਸੂਬਿਆਂ ਨੂੰ ਵੀ ਸਪਲਾਈ ਵਧਾ ਦਿੱਤੀ ਹੈ। ਇਨਾਂ ਸੂਬਿਆਂ ਵਿੱਚ ਅਨਾਜਅਤੇ ਹੋਰ ਵਸਤਾਂ ਦੀ ਕਮੀ ਹੈ। ਬੁਲਾਰੇ ਨੇ ਦੱਸਿਆ ਕਿ ਇਨਾਂ ਵਸਤਾਂ ਦੀ ਕਮੀ ਵਾਲੇ ਸੂਬਿਆਂ ਵਿੱਚ ਸਟਾਕ ਲਿਜਾਣ ਦੀ ਗਤੀ ਆਮ ਨਾਲੋਂ ਲਗਪਗ 50 ਫੀਸਦੀਤੱਕ ਵਧ ਗਈ ਹੈ। ਬੁਲਾਰੇ ਨੇ ਦੱਸਿਆ ਕਿ ਕਣਕ/ਚਾਵਲ ਦੇ ਲਗਪਗ 20-25 ਰੈਕ ਜਿਨਾਂ ਵਿੱਚ 54000-67000 ਟਨ ਅਨਾਜ ਤੇ ਹੋਰ ਸਾਮਾਨ ਹੁੰਦਾ ਹੈ, ਰੋਜ਼ਾਨਾ ਇਨਾਂ ਸੂਬਿਆਂ ਨੂੰ ਭੇਜਿਆ ਜਾ ਰਿਹਾ ਹੈ। ਇਸੇ ਦੌਰਾਨ ਰਾਹਤ ਕਾਰਜਾਂ ਵਜੋਂ 10 ਕਿਲੋ ਕਣਕ, ਦੋ ਕਿਲੋ ਦਾਲ ਅਤੇ ਦੋ ਕਿਲੋ ਖੰਡ ਵਾਲੇ 10 ਲੱਖ ਪੈਕੇਟ ਸੀਮਾਂਤ ਅਤੇ ਕੌਮੀ ਖੁਰਾਕ ਸੁਰੱਖਿਆ ਐਕਟ ਵਿੱਚਬਾਹਰ ਰਹਿ ਗਏ ਲੋਕਾਂ ਦਰਮਿਆਨ ਵੰਡੇ ਜਾ ਰਹੇ ਹਨ। ਇਸੇ ਤਰਾਂ 1.2 ਲੱਖ ਹੋਰ ਪੈਕੇਟ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਬਟਾਲਾ ਵਰਗੇ ਸਨਅਤੀਸ਼ਹਿਰਾਂ ਵਿੱਚ ਰਹਿ ਰਹੀ ਪਰਵਾਸੀ ਮਜ਼ਦੂਰਾਂ ਦੀ ਵਸੋਂ (ਲਗਪਗ 7.5 ਲੱਖ) ਨੂੰ 1.2 ਲੱਖ ਪੈਕੇਟ ਵੰਡੇ ਗਏ ਹਨ। ਲੁਧਿਆਣਾ ਵਿੱਚ ਪਰਵਾਸੀ ਮਜ਼ਦੂਰਾਂ ਨੂੰ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਸਿਲੰਡਰ, ਪੰਜ ਕਿਲੋ ਵਾਲੇ ਐਲ.ਪੀ.ਜੀ. ਸਿਲੰਡਰ ਭਰਨ ਦੀ ਸਹੂਲਤ ਪ੍ਰਚੂਨ ਰਿਟੇਲ ਰਾਹੀਂ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਇਸਦਾ ਸਾਰਾ ਬੋਝ ਸੂਬਾ ਸਰਕਾਰ ਵੱਲੋਂ ਸਹਿਣ ਕੀਤਾ ਜਾ ਰਿਹਾ ਹੈ। ਤੇਲ ਕੰਪਨੀਆਂ ਵੱਲੋਂ ਵੀ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਗੈਸ ਸਿਲੰਡਰਾਂ ਦੀ ਨਿਰਵਿਘਨਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਕਿ ਵਾਹਨਾਂ ਦੇ ਚੱਲਣ-ਫਿਰਨ ਵਿੱਚ ਕੋਈ ਵਿਘਨ ਨਾ ਪਵੇ। ਇਸੇ ਤਰਾਂ ਪ੍ਰਧਾਨ ਮੰਤਰੀ ਗਰੀਬ ਕਲਿਆਣਯੋਜਨਾ ਤਹਿਤ ਕੌਮੀ ਖੁਰਾਕ ਸੁਰੱਖਿਆ ਐਕਟ ਦੇ ਲਾਭਪਾਤਰੀਆਂ ਨੂੰ 2.2 ਲੱਖ ਮੀਟਰਕ ਟਨ ਕਣਕ ਅਤੇ 10,800 ਮੀਟਰਕ ਟਨ ਛੋਲਿਆਂ ਦੀ ਦਾਲ ਵੀ ਮੁਫ਼ਤਵੰਡੀ ਜਾ ਰਹੀ ਹੈ।