Punjab
BREAKING: CM ਨੇ ਪਟਵਾਰੀਆਂ -ਕਾਨੂੰਗੋ ਵਿਵਾਦ ‘ਚ ਬੇਰੁਜ਼ਗਾਰਾਂ ਨੂੰ ਦਿੱਤਾ ਤੋਹਫ਼ਾ
6 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਵਾਰੀਆਂ- ਕਾਨੂੰਗੋ ਵਿਚਾਲੇ ਚੱਲ ਰਹੇ ਵਿਵਾਦ ਅਜੇ ਰੁਕੇ ਨਹੀਂ ਹੈ,ਪਰ ਇਸ ਵਿਵਾਦ ਨੇ ਬੇਰੋਜ਼ਗਾਰਾਂ ਲਈ ਨੌਕਰੀਆਂ ਦਾ ਰਾਹ ਜ਼ਰੂਰ ਖੋਲ੍ਹ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ, ਕਿ ਉਹ ਸਾਰਿਆਂ ਨਾਲ ਇੱਕ ਖੁਸ਼ਖਬਰੀ ਸਾਂਝੀ ਕਰਨ ਜਾ ਰਹੇ ਹਨ ਕਿ ਉਹ 8 ਸਤੰਬਰ ਨੂੰ ਟੈਸਟ ਪਾਸ ਕਰਨ ਵਾਲੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ।
ਉਨ੍ਹਾਂ ਅੱਗੇ ਲਿਖਿਆ ਕਿ ਨਿਯੁਕਤੀ ਪੱਤਰ ਦੇਣ ਲਈ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪਟਵਾਰੀਆਂ ਦੀ ਨਵੀਂ ਭਰਤੀ ਦਾ ਇਸ਼ਤਿਹਾਰ ਵੀ ਜਲਦ ਜਾਰੀ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਪਟਵਾਰੀਆਂ ਨੂੰ ਵੀ ਆੜੇ ਹੱਥੀਂ ਲਿਆ ਅਤੇ ਲਿਖਿਆ ਕਿ ਉਮੀਦ ਹੈ ਕਿ ਨਵੇਂ ਹੱਥਾਂ ਵਿੱਚ ਨਵੀਂਆਂ ਕਲਮਾਂ ਸੌਂਪੀਆਂ ਜਾਣਗੀਆਂ ਅਤੇ ਉਹ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨਗੇ। ਲੋਕਾਂ ਨੂੰ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ।