Uncategorized
CM ਕੇਜਰੀਵਾਲ ਨੂੰ ਹਾਈਕੋਰਟ ਤੋਂ ਝਟਕਾ, ਗ੍ਰਿਫਤਾਰੀ ਤੋਂ ਨਹੀਂ ਮਿਲੀ ਰਾਹਤ
DELHI CM ARVIND KEJRIWAL: ਅਰਵਿੰਦ ਕੇਜਰੀਵਾਲ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਈਡੀ ਦੇ ਸੰਮਨ ‘ਤੇ ਦਿੱਲੀ ਹਾਈਕੋਰਟ ‘ਚ ਨਵੀਂ ਪਟੀਸ਼ਨ ਦਾਇਰ ਕੀਤੀ ਹੈ। ਇਸ ਸਬੰਧੀ ਅੱਜ ਅਦਾਲਤ ਵਿੱਚ ਲੰਮੀ ਸੁਣਵਾਈ ਹੋਈ ਹੈ । ਇਸ ਵਿੱਚ ਕੇਜਰੀਵਾਲ ਨੂੰ ਅਦਾਲਤ ਵੱਲੋਂ ਗ੍ਰਿਫ਼ਤਾਰੀ ਤੋਂ ਰਾਹਤ ਨਹੀਂ ਦਿੱਤੀ ਗਈ। ਦਿੱਲੀ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਈਡੀ ਵੱਲੋਂ ਸਖ਼ਤ ਕਾਰਵਾਈ ਕਰਨ ਬਾਰੇ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ। ਮੁੱਖ ਮੰਤਰੀ ਦੀ ਪਟੀਸ਼ਨ ‘ਤੇ ਈਡੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਵਿੱਚ ਨਵੀਂ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਉਸ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਾ ਕੀਤੀ ਜਾਵੇ। ਇਸ ਪਟੀਸ਼ਨ ‘ਤੇ ਅੱਜ ਵੀਰਵਾਰ ਨੂੰ ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਮਨੋਜ ਜੈਨ ਦੀ ਬੈਂਚ ਨੇ ਸੁਣਵਾਈ ਕੀਤੀ।
ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਝਟਕਾ ਦਿੰਦੇ ਹੋਏ ਈਡੀ ਵੱਲੋਂ ਸਖ਼ਤ ਕਾਰਵਾਈ ਕਰਨ ਦੇ ਮਾਮਲੇ ‘ਚ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ‘ਤੇ ਜਾਂਚ ਏਜੰਸੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।