Punjab
CM MAAN ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਕੀਤੀ ਮੁਲਾਕਾਤ…

ਪੰਜਾਬ ਤੋਂ ਸੀ.ਐਮ ਭਗਵੰਤ ਮਾਨ ਦਿੱਲੀ ਦੌਰੇ ‘ਤੇ ਹਨ ਅਤੇ ਅੱਜ ਉਨ੍ਹਾਂ ਦੇ ਦੌਰੇ ਦਾ ਦੂਜਾ ਦਿਨ ਹੈ। ਇਸ ਦੌਰਾਨ ਸੀ.ਐਮ. ਮਾਨ ਨੇ ਅੱਜ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਸੀ.ਐਮ ਮਾਨ ਨੇ ਟਵੀਟ ਕੀਤਾ ਕਿ ”ਅੱਜ ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਸ਼ਹਿਰਾਂ ਨਾਲ ਸਬੰਧਤ ਕਈ ਮੁੱਦਿਆਂ ‘ਤੇ ਚਰਚਾ ਕੀਤੀ…ਸਮਾਰਟ ਸਿਟੀ ਪ੍ਰਾਜੈਕਟ ‘ਚ ਪੰਜਾਬ ਦੇ ਕਈ ਸ਼ਹਿਰਾਂ ਖਾਸ ਕਰਕੇ ਮੋਹਾਲੀ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਅਤੇ ਨਵੇਂ ਪ੍ਰਾਜੈਕਟਾਂ ‘ਤੇ ਵਿਚਾਰ-ਵਟਾਂਦਰਾ ਵੀ ਕੀਤਾ। ਪੰਜਾਬ ਦੇ ਸ਼ਹਿਰਾਂ ਵਿੱਚ ਸਫ਼ਾਈ ਦੀ… ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸੁੰਦਰਤਾ ਬਾਰੇ ਵੀ ਵਿਸ਼ੇਸ਼ ਚਰਚਾ ਹੋਈ।