Punjab
CM MAAN ਨੇ SGPC ਚੋਣਾਂ ਸਬੰਧੀ ਅਹਿਮ ਜਾਣਕਾਰੀ ਕੀਤੀ ਸਾਂਝੀ

4 ਅਕਤੂਬਰ 2023 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਟਵੀਟ ਕਰਕੇ ਲਿਖਿਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਸਬੰਧੀ ਮਹੱਤਵਪੂਰਨ ਜਾਣਕਾਰੀ… ਨਵੀਆਂ ਵੋਟਰ ਸੂਚੀਆਂ ਬਣਾਉਣ ਦੀ ਪ੍ਰਕਿਰਿਆ 21 ਅਕਤੂਬਰ, 2023 ਤੋਂ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਮੁਕੰਮਲ ਵੇਰਵੇ ਜਲਦੀ ਹੀ ਸਾਰਿਆਂ ਨਾਲ ਸਾਂਝੇ ਕੀਤੇ ਜਾਣਗੇ।
Continue Reading