Punjab
CM ਮਾਨ ਜਾਣਗੇ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਦੇ ਘਰ, ਪਰਿਵਾਰ ਨਾਲ ਸਾਂਝਾ ਕਰਨਗੇ ਦੁੱਖ
19 ਮਾਰਚ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਦੇ ਘਰ ਜਾਣਗੇ। ਇਸ ਦੌਰਾਨ ਸੀ.ਐਮ ਮਾਨ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਦਾ ਬੀਤੇ ਦਿਨੀਂ ਅੰਤਿਮ ਸੰਸਕਾਰ ਕੀਤਾ ਗਿਆ ਸੀ। ਦੱਸ ਦੇਈਏ ਕਿ ਸੀਆਈਏ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਛਾਪੇਮਾਰੀ ਕਰਨ ਗਈ ਸੀ। ਟੀਮ ‘ਤੇ ਗੋਲੀਬਾਰੀ ਕੀਤੀ ਗਈ। ਹਮਲੇ ਦੌਰਾਨ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਛਾਤੀ ਵਿੱਚ ਗੋਲੀ ਲੱਗੀ ਸੀ। ਜਿੱਥੇ ਉਸ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।
ਪੁਲਿਸ ਮੁਲਾਜ਼ਮਾਂ ‘ਤੇ ਗੋਲੀ ਚਲਾਉਣ ਵਾਲਾ ਰਾਣਾ ਮਨਸੂਰਪੁਰੀਆ ਵੀ ਮਾਰਿਆ ਗਿਆ ਹੈ। ਕੱਲ੍ਹ ਹੁਸ਼ਿਆਰਪੁਰ ਦੇ ਛੋਟਾ ਭੰਗਾਲਾ ਨੇੜੇ ਪੰਜਾਬ ਪੁਲਿਸ ਅਤੇ ਅਪਰਾਧੀ ਸੁਖਵਿੰਦਰ ਸਿੰਘ ਰਾਣਾ ਮਨਸੂਰਪੁਰੀਆ ਵਿਚਕਾਰ ਮੁਕਾਬਲਾ ਹੋਇਆ ਜਿਸ ਵਿੱਚ ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਮਾਰ ਦਿੱਤਾ। ਜਾਣਕਾਰੀ ਲਈ ਦੱਸ ਦੇਈਏ ਕਿ ਬਦਮਾਸ਼ ਪੁਲਿਸ ਮੁਲਾਜ਼ਮ ਅੰਮ੍ਰਿਤਪਾਲ ਦਾ ਕਤਲ ਕਰਕੇ ਮੌਕੇ ਤੋਂ ਫ਼ਰਾਰ ਹੋ ਗਏ ਸਨ, ਜਿਸ ਤੋਂ ਬਾਅਦ ਪੁਲਿਸ ਦੀਆਂ ਟੀਮਾਂ ਲਗਾਤਾਰ ਉਸ ਦੀ ਭਾਲ ਕਰ ਰਹੀਆਂ ਸਨ।