Punjab
CM ਮਾਨ ਧੀ ਨਿਆਮਤ ਤੇ ਪਤਨੀ ਨਾਲ ਨਤਮਸਤਕ ਹੋਏ ਸ਼੍ਰੀ ਹਰਿਮੰਦਰ ਸਾਹਿਬ

AMRITSAR : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਧੀ ਨਿਆਮਤ ਕੌਰ ਤੇ ਪਰਿਵਾਰ ਸਮੇਤ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ। ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੱਖ-ਸ਼ਾਂਤੀ ਦੀ ਅਰਦਾਸ ਕੀਤੀ। ਇਸ ਮੌਕੇ ਸੁਰੱਖਿਆ ਲਈ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।
ਇਸ ਦੌਰਾਨ ਮਾਤਾ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੀ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਨਿਆਮਤ ਕੌਰ ਦਾ ਜਨਮ 28 ਮਾਰਚ ਨੂੰ ਹੋਇਆ ਸੀ। ਅੱਜ ਯਾਨੀ 26 ਅਪ੍ਰੈਲ ਨੂੰ ਉਹ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆਪਣੀ ਧੀ ਨਿਆਮਤ ਕੌਰ ਪੁੱਜੇ ਸਨ।