Connect with us

Punjab

AAP ਵਿਧਾਇਕ ਬਲਕਾਰ ਸਿੱਧੂ ਦੀ ਬੇਟੀ ਦੇ ਵਿਆਹ ਸਮਾਗਮ ‘ਚ ਪਹੁੰਚੇ CM ਮਾਨ ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ

Published

on

ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਅਤੇ ਹਲਕਾ ਰਾਮਪੁਰਾ ਫੂਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਬੇਟੀ ਕਸਮਜੋਤ ਕੌਰ ਸਿੱਧੂ, ਅੰਗਦ ਸਿੰਘ ਢਿੱਲੋਂ ਨਾਲ ਵਿਆਹ ਦੇ ਪਵਿੱਤਰ ਬੰਧਨ ਵਿੱਚ ਬੱਝ ਗਈ ਹੈ। ਸੋਸ਼ਲ ਮੀਡੀਆ ‘ਤੇ ਬਲਕਾਰ ਸਿੱਧੂ ਦੀ ਬੇਟੀ ਅਤੇ ਅੰਗਦ ਸਿੰਘ ਢਿੱਲੋਂ ਦੇ ਇਸ ਹਾਈ-ਪ੍ਰੋਫਾਈਲ ਵਿਆਹ ਸਮਾਗਮ ਦੀਆਂ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ।

ਦੱਸ ਦੇਈਏ ਕਿ ਚੰਡੀਗੜ੍ਹ ਵਿਖੇ ਹੋਏ ਇਸ ਸ਼ਾਨਦਾਰ ਵਿਆਹ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਮੁੱਖ ਮੰਤਰੀ ਨੇ ਨਵ-ਵਿਆਹੀ ਜੋੜੀ ਨੂੰ ਆਪਣੀਆਂ ਵਧਾਈਆਂ ਦਿੱਤੀਆਂ ਅਤੇ ਵਿਧਾਇਕ ਬਲਕਾਰ ਸਿੱਧੂ ਦੇ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ।

ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਬੇਟੀ ਦੇ ਵਿਆਹ ਵਿੱਚ ਸਿਆਸੀ ਆਗੂਆਂ ਦੇ ਨਾਲ-ਨਾਲ ਕਲਾ ਜਗਤ ਦੀਆਂ ਕਈ ਪ੍ਰਮੁੱਖ ਹਸਤੀਆਂ ਨੇ ਵੀ ਹਾਜ਼ਰੀ ਲਗਵਾਈ। ਦੱਸਣਯੋਗ ਹੈ ਕਿ ਬਲਕਾਰ ਸਿੱਧੂ ਜੋ ਕਿ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਪੰਜਾਬੀ ਗਾਇਕੀ ਦਾ ਇੱਕ ਵੱਡਾ ਨਾਮ ਰਹੇ ਹਨ।