Punjab
ਕੈਪਟਨ ਦੇ ਸ਼ਾਹੀ ਸ਼ਹਿਰ ਗੜ੍ਹ ‘ਚ ਗਰਜਣਗੇ CM ਮਾਨ ਤੇ ਕੇਜਰੀਵਾਲ,ਜਾਣੋ ਕਦੋ

ਪਟਿਆਲਾ ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਲ੍ਹ ਯਾਨੀ ਕਿ 2 ਅਕਤੂਬਰ ਨੂੰ ਪਟਿਆਲਾ ਦਾ ਦੌਰਾ ਕੀਤਾ ਜਾਵੇਗਾ ਜਿੱਥੇ CM ਮਾਨ ਦੇ ਨਾਲ ਇਸ ਪ੍ਰੋਗਰਾਮ ‘ਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ।ਓਥੇ ਹੀ ਦੱਸਿਆ ਜਾ ਰਿਹਾ ਹੈ ਕਿ CM ਮਾਨ ਦੇ ਵੱਲੋਂ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਵਿਸ਼ੇਸ਼ ਵਾਰਡ ਦਾ ਉਦਘਾਟਨ ਕੀਤਾ ਜਾਵੇਗਾ। ਇਸ ਤੋਂ ਬਾਅਦ ਉਹ ਨਿਊ ਅਪੋਲੋ ਗਰਾਊਂਡ ਵਿਖੇ ਇੱਕ ਰੈਲੀ ਨੂੰ ਵੀ ਸੰਬੋਧਨ ਕਰਨਗੇ। ਇਸ ਰੈਲੀ ਨੂੰ ਯਾਦਗਾਰ ਬਣਾਉਣ ਲਈ ਆਮ ਆਦਮੀ ਪਾਰਟੀ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ।