Punjab
ਕਿਸਾਨਾਂ ਦੇ ਹੱਕ ‘ਚ CM ਮਾਨ ਨੇ ਕੀਤਾ ਐਲਾਨ,ਬਰਸਾਤ ਕਾਰਨ ਹੋਈ ਫਸਲ ਦੇ ਨੁਕਸਾਨ ਦੀ ਗਿਰਦਾਵਰੀ ਦੇ ਦਿੱਤੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਦੇ ਹੁਕਮ ਦਿੱਤੇ ਹਨ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ (ਮਾਲ) ਨੂੰ ਹੁਕਮ ਦਿੱਤੇ ਹਨ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕਰਨ ਕਿ ਜਿਨ੍ਹਾਂ ਇਲਾਕਿਆਂ ਵਿੱਚ ਬਰਸਾਤ ਕਾਰਨ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉੱਥੇ ਪਹਿਲ ਦੇ ਆਧਾਰ ‘ਤੇ ਨੁਕਸਾਨ ਦਾ ਤੁਰੰਤ ਜਾਇਜ਼ਾ ਲੈਣ ਲਈ ਗਿਰਦਾਵਰੀ ਕਰਵਾਈ ਜਾਵੇ | . ਭਗਵੰਤ ਮਾਨ ਨੇ ਕਿਹਾ ਕਿ ਪੀੜਤ ਕਿਸਾਨਾਂ ਨੂੰ ਸਰਕਾਰ ਦੇ ਨਿਯਮਾਂ ਅਨੁਸਾਰ ਯੋਗ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਕਿਸਾਨਾਂ ਨੂੰ ਕੁਦਰਤ ਦੇ ਇਸ ਸੰਕਟ ਤੋਂ ਬਚਾਉਣ ਲਈ ਵਚਨਬੱਧ ਹੈ।
