Connect with us

punjab

CM ਮਾਨ ਵਲੋਂ ਜੰਮੂ ‘ਚ ਸ਼ਹੀਦ ਪੰਜਾਬੀ ਜਵਾਨਾਂ ਦੇ ਪਰਿਵਾਰ ਨੂੰ 1-1 ਕਰੋੜ ‘ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ

Published

on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿਚ ਦੇਸ਼ ਸੇਵਾ ਦੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਇਕ-ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਦਹਿਸ਼ਤਗਰਦੀ ਹਮਲੇ ਵਿਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਤਵਾਦੀ ਹਮਲੇ ਦੀ ਨਿਖੇਧੀ ਕਰਦੇ ਹੋਏ ਇਸ ਹਮਲੇ ਵਿਚ ਬਹਾਦਰ ਸੈਨਿਕਾਂ ਦੀ ਸ਼ਹਾਦਤ ਉਤੇ ਦੁੱਖ ਜ਼ਾਹਰ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਮੁਤਾਬਕ ਸ਼ਹੀਦ ਸੈਨਿਕ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਨਾਇਕਾਂ ਵੱਲੋਂ ਦੇਸ਼ ਦੀ ਰਾਖੀ ਲਈ ਦਿਖਾਈ ਸੂਰਮਗਤੀ ਬਾਕੀ ਸੈਨਿਕਾਂ ਨੂੰ ਵੀ ਆਪਣੀ ਡਿਊਟੀ ਸਮਰਪਿਤ ਭਾਵਨਾ ਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਵੀ ਮੁਲਕ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬੀਆਂ ਵੱਲੋਂ ਸਰਹੱਦਾਂ ਉਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਈ ਜਾ ਰਹੀ ਹੈ। ਹਾਲਾਂਕਿ ਪੈਸੇ ਨਾਲ ਅਸੀਂ ਉਨਾਂ ਨੂੰ ਵਾਪਿਸ ਤਾਂ ਨਹੀਂ ਲਿਆ ਸਕਦੇ ਪਾਰ ਉਨਾਂ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਜਰੂਰ ਹੋਏਗੀ। ਉਣਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜੀ ਹੈ।