Punjab
CM ਮਾਨ ਨੇ ਬੁਲਾਈ ਕੈਬਨਿਟ ਮੀਟਿੰਗ, ਮੁਲਾਜ਼ਮਾਂ ਨੂੰ ਮਿਲ ਸਕਦੇ ਹਨ ਤੋਹਫੇ

ਚੰਡੀਗੜ੍ਹ 5 ਨਵੰਬਰ 2023 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਤੋਂ ਪਹਿਲਾਂ ਕੈਬਨਿਟ ਮੀਟਿੰਗ ਸੱਦ ਲਈ ਹੈ। ਜਾਣਕਾਰੀ ਅਨੁਸਾਰ ਪੰਜਾਬ ਕੈਬਨਿਟ ਦੀ ਮੀਟਿੰਗ 6 ਨਵੰਬਰ ਦਿਨ ਸੋਮਵਾਰ ਨੂੰ ਯਾਨੀ ਕਿ ਕੱਲ੍ਹ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਣੀ ਹੈ। ਮੀਟਿੰਗ ‘ਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ ਅਤੇ ਕਈ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ।
ਇਸ ਕੈਬਨਿਟ ਮੀਟਿੰਗ ਵਿੱਚ ਸੀ.ਐਮ ਮਾਨ ਮੁਲਾਜ਼ਮਾਂ ਲਈ ਵੱਡੇ ਫੈਸਲੇ ਲੈ ਸਕਦੇ ਹਨ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਸਰਕਾਰ ਮੁਲਾਜ਼ਮਾਂ ਨੂੰ ਦੀਵਾਲੀ ਦੇ ਤੋਹਫੇ ਦੇ ਸਕਦੀ ਹੈ ਅਤੇ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਇਹੀ ਫੈਸਲਾ ਕੱਚੇ ਮੁਲਾਜ਼ਮਾਂ ਅਤੇ ਨੌਕਰੀਆਂ ਬਾਰੇ ਵੀ ਲਿਆ ਜਾ ਸਕਦਾ ਹੈ।