Punjab
ਖਰਾਬ ਫਸਲਾਂ ਨੂੰ ਲੈ ਕੇ ਐਕਸ਼ਨ ‘ਚ ਨੇ CM ਮਾਨ, ਮਾਲ ਅਤੇ ਖੇਤੀਬਾੜੀ ਵਿਭਾਗ ਦੀ ਮੀਟਿੰਗ ਬੁਲਾਈ ਮੀਟਿੰਗ

ਸੂਬੇ ਭਰ ਵਿੱਚ ਭਾਰੀ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਨੇ ਅੱਜ ਪੰਜਾਬ ਦੇ ਮਾਲ ਅਤੇ ਖੇਤੀਬਾੜੀ ਵਿਭਾਗ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਬਾਰੇ ਵੀ ਚਰਚਾ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਰੁਕ-ਰੁਕ ਕੇ ਪਏ ਮੀਂਹ ਅਤੇ ਝੱਖੜ ਨੇ ਸੂਬੇ ਵਿੱਚ 35 ਲੱਖ ਹੈਕਟੇਅਰ ਰਕਬੇ ਵਿੱਚ ਬੀਜੀਆਂ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੀਡੀਆ ਰਿਪੋਰਟਾਂ ਅਨੁਸਾਰ 70 ਫੀਸਦੀ ਤੋਂ ਵੱਧ ਜ਼ਮੀਨਾਂ ਵਿੱਚ ਕਣਕ ਖੇਤਾਂ ਵਿੱਚ ਵਿਛ ਗਈ ਹੈ। ਇਸ ਕਾਰਨ ਉਤਪਾਦਨ 45 ਫੀਸਦੀ ਤੱਕ ਘੱਟ ਹੋਣ ਦੀ ਉਮੀਦ ਹੈ। ਦੱਸ ਦੇਈਏ ਕਿ ਸੀ.ਐਮ. ਮਾਨ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਵਿਸਾਖੀ ਨੇੜੇ ਮਿਲਣਾ ਸ਼ੁਰੂ ਹੋ ਜਾਵੇਗਾ।