Connect with us

Punjab

ਪੰਜਾਬ ‘ਚ ਹੜ੍ਹਾਂ ਦੀ ਚਿਤਾਵਨੀ ਨੂੰ ਲੈ ਕੇ ਸੀਐਮ ਮਾਨ ਨੇ ਅੱਜ ਬੁਲਾਈ ਅਹਿਮ ਮੀਟਿੰਗ

Published

on

 

CHANDIGARH, 16August 2023: ਪਹਾੜੀ ਰਾਜਾਂ ਵਿੱਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਨੂੰ ਲੈ ਕੇ ਖਤਰੇ ਦੀ ਘੰਟੀ ਵੱਜ ਗਈ ਹੈ। ਇਸ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੁਪਹਿਰ 12 ਵਜੇ ਮੀਟਿੰਗ ਬੁਲਾਈ ਹੈ, ਜਿਸ ਵਿੱਚ ਕਈ ਅਧਿਕਾਰੀ ਤੇ ਮੰਤਰੀ ਸ਼ਾਮਲ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਅਵਾਰਾ ਪਸ਼ੂਆਂ ਦੇ ਬੰਦੋਬਸਤ ਨੂੰ ਲੈ ਕੇ ਗੱਲਬਾਤ ਹੋਵੇਗੀ।

ਦੱਸ ਦੇਈਏ ਕਿ ਬਾਰਸ਼ ਤੋਂ ਬਾਅਦ ਭਾਖੜਾ ਅਤੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਸਥਿਤੀ ਦੇ ਮੱਦੇਨਜ਼ਰ ਭਾਖੜਾ ਡੈਮ ਪ੍ਰਬੰਧਨ ਬੋਰਡ (ਬੀ.ਬੀ.ਐੱਮ.ਬੀ.) ਨੇ ਭਾਖੜਾ ਅਤੇ ਪੌਂਗ ਡੈਮਾਂ ਦੇ ਫਲੱਡ ਗੇਟ ਦਿੱਤੇ ਸਨ। ਫਲੱਡ ਗੇਟ ਖੁੱਲ੍ਹਣ ਤੋਂ ਬਾਅਦ ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹ ਵਰਗੇ ਹਾਲਾਤ ਬਣਨੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਬਿਆਸ ਦੇ ਪਾਣੀ ਦਾ ਪੱਧਰ ਵਧਣ ਕਾਰਨ ਚੱਕਮੀਰਪੁਰ ਨੇੜੇ ਧੁੱਸੀ ਬੰਨ੍ਹ ਵਿੱਚ ਪਾੜ ਪੈ ਗਿਆ ਹੈ। ਜਿਸ ਕਾਰਨ ਆਸ-ਪਾਸ ਦੇ ਪਿੰਡ ਇਸ ਦੀ ਲਪੇਟ ਵਿੱਚ ਆ ਸਕਦੇ ਹਨ। ਸ੍ਰੀ ਆਨੰਦਪੁਰ ਸਾਹਿਬ ਅਤੇ ਰੋਪੜ ਵਿੱਚ ਵੀ ਹਾਲਾਤ ਵਿਗੜਨੇ ਸ਼ੁਰੂ ਹੋ ਗਏ ਹਨ। ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ। ਪਿੰਡ ਸ਼ਾਹਪੁਰ ਬੇਲਾ ਦੇ ਲੋਕ ਪਾਣੀ ਵਿੱਚ ਘਿਰੇ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਤੱਕ ਭਾਖੜਾ ਦਾ ਪਾਣੀ ਦਾ ਪੱਧਰ 1678 ਫੁੱਟ ਤੱਕ ਪਹੁੰਚ ਗਿਆ ਸੀ ਜੋ ਕਿ ਖਤਰੇ ਦੇ ਨਿਸ਼ਾਨ ਤੋਂ ਮਹਿਜ਼ 2 ਫੁੱਟ ਹੇਠਾਂ ਸੀ। ਸਥਿਤੀ ਦੇ ਮੱਦੇਨਜ਼ਰ ਹੁਣ ਭਾਖੜਾ ਡੈਮ ਦੇ ਫਲੱਡ ਗੇਟ ਨੂੰ ਕਈ ਫੁੱਟ ਤੱਕ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਸਤਲੁਜ ਦਰਿਆ ਦੇ ਨੇੜੇ ਵਸਦੇ ਪਿੰਡ ਨੰਗਲ, ਭਲਾਣ, ਭਾਨਾਮ, ਜਿੰਦਵੜੀ, ਧਿਆਨ ਬੇਲਾ, ਭਲੜੀ, ਅਲਗੜਾ ਸ਼ਾਹਪੁਰ ਬੇਲਾ, ਨਨਾਗਰਾ, ਗੋਲਹਾਣੀ ਅਤੇ ਹੋਰ ਦਰਜਨਾਂ ਪਿੰਡਾਂ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਇਨ੍ਹਾਂ ਪਿੰਡਾਂ ਦੇ ਲੋਕ ਆਪਣੇ ਘਰ ਖਾਲੀ ਕਰਕੇ ਆਪਣੇ ਪਰਿਵਾਰਾਂ ਨੂੰ ਜ਼ਰੂਰੀ ਘਰੇਲੂ ਸਮਾਨ ਅਤੇ ਦੁਧਾਰੂ ਪਸ਼ੂਆਂ ਨਾਲ ਪਿੰਡ ਤੋਂ ਬਾਹਰ ਜਾਣ ਲਈ ਮਜਬੂਰ ਹੋ ਗਏ ਹਨ।