Connect with us

Punjab

ਪੰਜਾਬ ਦਾ ਬਜਟ ਪੇਸ਼ ਕਰਨ ‘ਤੇ CM ਮਾਨ ਨੇ ਹਰਪਾਲ ਚੀਮਾ ਨੂੰ ਦਿੱਤੀ ਵਧਾਈ

Published

on

5 ਮਾਰਚ 2024: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਆਪਣਾ ਤੀਜਾ ਬਜਟ ਪੇਸ਼ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਜਟ ਨੂੰ ਪੰਜਾਬ ਨੂੰ ਰੰਗਲਾ ਬਣਾਉਣ ਵੱਲ ਇੱਕ ਹੋਰ ਕਦਮ ਦੱਸਿਆ ਹੈ।

CM ਮਾਨ ਦੇ ਵੱਲੋਂ X ਪਲੇਟਫਾਰਮ ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਿਸ ‘ਚ CM ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਬਜਟ ਪੇਸ਼ ਕਰਨ ਤੇ ਵਧਾਈ ਦਿੱਤੀ ਹੈ| ਉਹਨਾਂ ਲਿਖਿਆ – ਆਮ ਲੋਕਾਂ ਦੇ ਪੱਖ ‘ਚ ਇਤਿਹਾਸਕ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਚੀਮਾ ਜੀ ਨੂੰ ਵਧਾਈ… ਪੰਜਾਬ ਦੇ ਸਿਹਤ, ਸਿੱਖਿਆ, ਵਪਾਰ ਅਤੇ ਖੇਤੀ ਨੂੰ ਮੁੱਖ ਰੱਖਦੇ ਹੋਏ ਇਹ ਬਜਟ ਪੇਸ਼ ਕੀਤਾ ਗਿਆ ਹੈ…ਉਮੀਦ ਕਰਦਾ ਹਾਂ ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਆਰਥਿਕ ਹਾਲਾਤਾਂ ‘ਚ ਹੋਰ ਵੱਡਾ ਸੁਧਾਰ ਦੇਖਣ ਨੂੰ ਮਿਲੇਗਾ..