Punjab
ਸੀਐਮ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਫਾਈਨਲ ‘ਚ ਪਹੁੰਚਣ ਲਈ ਦਿੱਤੀ ਵਧਾਈ

ਚੰਡੀਗੜ੍ਹ 5ਅਕਤੂਬਰ 2023 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਂਗਜ਼ੂ (ਚੀਨ) ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਪ੍ਰਵੇਸ਼ ਕਰਨ ਲਈ ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਹੈ।
ਇਸ ਜਿੱਤ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਦੇਸ਼ ਲਈ ਬਹੁਤ ਮਾਣ ਵਾਲਾ ਇਤਿਹਾਸਕ ਪਲ ਹੈ ਕਿਉਂਕਿ ਸਾਡੀ ਹਾਕੀ ਟੀਮ ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਦੀ ਟੀਮ ਨੂੰ 5-3 ਦੇ ਫਰਕ ਨਾਲ ਹਰਾ ਕੇ ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਪਹੁੰਚੀ ਹੈ। .. ਖੁਸ਼ੀਆਂ ਭਰੇ ਪਲ ਸਾਂਝੇ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵੱਕਾਰੀ ਸਨਮਾਨ ਨਾਲ ਸਮੁੱਚੀ ਟੀਮ ਨੇ ਹਰ ਦੇਸ਼ ਵਾਸੀ ਨੂੰ ਮਾਣ ਮਹਿਸੂਸ ਕੀਤਾ ਹੈ।