Punjab
ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ CM ਮਾਨ ਨੇ ਦਿੱਤੀ ਵਧਾਈ
PUNJAB : ਮਨੁੱਖਤਾ ਦੀ ਭਲਾਈ ਅਤੇ ਕੁਦਰਤ ਦੀ ਸੰਭਾਲ ਦਾ ਸੰਦੇਸ਼ ਦੇਣ ਵਾਲੇ ਸੱਤਵੇਂ ਪਾਤਸ਼ਾਹ, ਧੰਨ ਧੰਨ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਅੱਜ ਪ੍ਰਕਾਸ਼ ਪੁਰਬ ਹੈ।
ਇਸ ਪ੍ਰਕਾਸ਼ ਪੁਰਬ ਮੌਕੇ CM ਭਗਵੰਤ ਮਾਨ ਨੇ ਟਵੀਟ ਰਾਹੀਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ ।
CM ਭਗਵੰਤ ਮਾਨ ਨੇ ਕੀਤਾ ਟਵੀਟ
ਦਇਆ, ਸੇਵਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦੇਣ ਵਾਲੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। ਆਓ ਗੁਰੂ ਸਾਹਿਬ ਜੀ ਦੇ ਦੱਸੇ ਮਾਰਗ ‘ਤੇ ਚੱਲ ਕੇ ਵਾਤਾਵਰਣ ਅਤੇ ਕੁਦਰਤੀ ਦਾਤਾਂ ਦੀ ਸਾਂਭ-ਸੰਭਾਲ ਲਈ ਦ੍ਰਿੜ੍ਹ ਇਰਾਦਾ ਕਰੀਏ।

