Punjab
Odisha Train Accident ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਕੀਤਾ ਟਵੀਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੜੀਸਾ ਰੇਲ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਪੀੜਤ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇੱਕ ਟਵੀਟ ਵਿੱਚ, ਮੁੱਖ ਮੰਤਰੀ ਨੇ ਲਿਖਿਆ, “ਉੜੀਸਾ ਦੇ ਬਾਲਾਸੋਰ ਵਿੱਚ ਰੇਲ ਹਾਦਸੇ ਦੀ ਮੰਦਭਾਗੀ ਖਬਰ ਸੁਣ ਕੇ ਬਹੁਤ ਦੁਖੀ ਹੋਇਆ। ਹਾਦਸੇ ਵਿੱਚ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ ਹੈ.. ਦੁਖੀ ਪਰਿਵਾਰਾਂ ਨਾਲ ਮੇਰੀ ਡੂੰਘੀ ਸੰਵੇਦਨਾ… ਅਰਦਾਸ ਕਰਦਾ ਹਾਂ। ਪ੍ਰਮਾਤਮਾ ਹਾਦਸੇ ਵਿੱਚ ਜ਼ਖਮੀ ਹੋਏ ਲੋਕ ਜਲਦੀ ਠੀਕ ਹੋ ਜਾਣ।

ਜ਼ਿਕਰਯੋਗ ਹੈ ਕਿ ਬਾਲਾਸੌਰ ਦੇ ਬਹਾਨਗਾ ‘ਚ ਸ਼ੁੱਕਰਵਾਰ ਸ਼ਾਮ ਨੂੰ ਭਿਆਨਕ ਰੇਲ ਹਾਦਸਾ ਵਾਪਰਿਆ ਸੀ। ਇਸ ਹਾਦਸੇ ਦੌਰਾਨ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 233 ਤੱਕ ਪਹੁੰਚ ਗਈ ਹੈ ਅਤੇ 900 ਤੋਂ ਵੱਧ ਜ਼ਖਮੀ ਯਾਤਰੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।