Connect with us

Uncategorized

ਹਾਥਰਸ ਘਟਨਾ ‘ਤੇ ਸੀ.ਐਮ ਮਾਨ ਨੇ ਜਤਾਇਆ ਦੁੱਖ

Published

on

ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਸਤਿਸੰਗ ਦੌਰਾਨ ਵੱਡਾ ਹਾਦਸਾ ਵਾਪਰ ਗਿਆ ਹੈ| ਸਤਿਸੰਗ ਦੌਰਾਨ ਸੈਂਕੜੇ ਲੋਕਾਂ ਦੀ ਮੌਤ ਹੋ ਗਈ ਹੈ |

ਮੰਗਲਵਾਰ 2 ਜੁਲਾਈ ਨੂੰ ਭੋਲੇ ਬਾਬਾ ਦਾ ਸਤਿਸੰਗ ਚੱਲ ਰਿਹਾ ਸੀ। ਪ੍ਰੋਗਰਾਮ ਦੌਰਾਨ ਭਗਦੜ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਭਿਆਨਕ ਹਾਦਸੇ ‘ਚ ਕਈ ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ।

ਪੰਜਾਬ ਦੇ CM ਭਗਵੰਤ ਮਾਨ ਦੇ ਜਤਾਇਆ ਦੁੱਖ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ’ਚ ਸਤਿਸੰਗ ਦੌਰਾਨ ਭਗਦੜ ਮਚਣ ਕਾਰਨ ਸ਼ਰਧਾਲੂਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਟਵੀਟ ਰਾਹੀਂ ਉਨ੍ਹਾਂ ਨੇ ਕਿਹਾ ਹੈ ਕਿ ਹਾਥਰਸ ’ਚ ਸਤਿਸੰਗ ਦੌਰਾਨ ਭਗਦੜ ਮੱਚਣ ਕਾਰਨ ਸ਼ਰਧਾਲੂਆਂ ਦੀ ਮੌਤ ਨੂੰ ਦੇਖ ਕੇ ਬਹੁਤ ਦੁੱਖ ਹੋਇਆ ਹੈ। ਉੱਤਰ ਪ੍ਰਦੇਸ਼ ਤੋਂ ਖ਼ਬਰ ਮਿਲੀ ਹੈ। ਅਸੀਂ ਇਸ ਦੁਖਦਾਈ ਘਟਨਾ ਵਿੱਚ ਜਾਨਾਂ ਗੁਆਉਣ ਵਾਲੇ ਸ਼ਰਧਾਲੂਆਂ ਦੇ ਪਰਿਵਾਰਾਂ ਦੀ ਆਤਮਿਕ ਸ਼ਾਂਤੀ ਅਤੇ ਬਲ ਦੀ ਅਰਦਾਸ ਕਰਦੇ ਹਾਂ ਅਤੇ ਬਾਕੀ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦਾ ਹਾਂ।

Continue Reading