Punjab
ਬੋਰਵੈੱਲ ‘ਚ ਡਿੱਗਣ ਕਾਰਨ ਬੱਚੇ ਦੀ ਮੌਤ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਕੀਤਾ ਇਹ ਐਲਾਨ

ਹੁਸ਼ਿਆਰਪੁਰ ਦੇ ਪਿੰਡ ਗੜ੍ਹਦੀਵਾਲਾ ਵਿੱਚ ਬੋਰਵੈੱਲ ਵਿੱਚ ਡਿੱਗਣ ਕਾਰਨ ਬੱਚੇ ਦੀ ਮੌਤ ਤੋਂ ਬਾਅਦ ਸੀ.ਐਮ. ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਸੀ.ਐਮ ਮਾਨ ਨੇ ਕਿਹਾ ਹੈ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਮਾਸੂਮ ਦੀ ਮੌਤ ਨਾਲ ਪੂਰਾ ਸੂਬਾ ਅਤੇ ਦੇਸ਼ ਦੁਖੀ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਮੇਰੀ ਸੰਵੇਦਨਾ ਪਰਿਵਾਰ ਨਾਲ ਹੈ। ਸੀ.ਐਮ ਮਾਨ ਨੇ ਕਿਹਾ ਕਿ ਪਰਿਵਾਰ ਦੇ ਨੁਕਸਾਨ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਪਰਿਵਾਰ ਨੂੰ 2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।