Punjab
ਮਰਹੂਮ ਚਰਨਜੀਤ ਆਹੂਜਾ ਦੇ ਦੇ.ਹਾਂ.ਤ ‘ਤੇ CM ਮਾਨ ਨੇ ਜਤਾਇਆ ਦੁੱ.ਖ
PUNJAB : ਮਸ਼ਹੂਰ ਸੰਗੀਤ ਕੰਪੋਜ਼ਰ ਤੇ ਨਿਰਮਾਤਾ ਸਚਿਨ ਅਹੁਜਾ ਦੇ ਪਿਤਾ ਤੇ ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਅਹੂਜਾ ਦਾ ਦੇਹਾਂਤ ਹੋ ਗਿਆ ਹੈ । ਉਨ੍ਹਾਂ ਨੇ 74 ਸਾਲ ਦੀ ਉਮਰ ‘ਚ ਆਖਰੀ ਸਾਹ ਲਏ । ਕਈ ਸਾਲਾਂ ਤੋਂ ਕੈਂਸਰ ਤੋਂ ਪੀੜਤ ਸਨ, ਜਿਸ ਦੌਰਾਨ ਉਨ੍ਹਾਂ ਦਾ ਚੰਡੀਗੜ੍ਹ ਪੀਜੀਆਈ ‘ਚ ਇਲਾਜ ਚੱਲ ਰਿਹਾ ਸੀ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ।
ਚਰਨਜੀਤ ਅਹੂਜਾ ਨੇ ਆਪਣੀਆਂ ਸੰਗੀਤਕ ਰਚਨਾਵਾਂ ਰਾਹੀਂ ਕਈ ਕਲਾਕਾਰਾਂ ਨੂੰ ਪ੍ਰਸਿੱਧੀ ਦੀਆਂ ਬੁਲੰਦੀਆਂ ‘ਤੇ ਪਹੁੰਚਾਇਆ। ਗਾਇਕ ਸੁਰਜੀਤ ਖਾਨ, ਸਤਵਿੰਦਰ ਬੁੱਗਾ, ਗੁਰਕਿਰਪਾਲ ਸੁਰਪੁਰੀ, ਸੂਫੀ ਬਲਬੀਰ, ਜੈਲੀ, ਆਰ. ਦੀਪ ਰਮਨ, ਭੁਪਿੰਦਰ ਬੱਬਲ, ਬਿੱਲ ਸਿੰਘ ਅਤੇ ਹੋਰ ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਦੇ ਬੇਵਕਤੀ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਚਰਨਜੀਤ ਅਹੂਜਾ ਨੂੰ “ਪੰਜਾਬੀ ਸੰਗੀਤ ਦਾ ਕਾਰੀਗਰ” ਕਿਹਾ ਜਾਂਦਾ ਹੈ। ਉਨ੍ਹਾਂ ਦੀਆਂ ਸੁਰਾਂ ਅਜੇ ਵੀ ਲੋਕ ਗੀਤਾਂ, ਵਿਆਹਾਂ ਅਤੇ ਸੱਭਿਆਚਾਰਕ ਸਮਾਗਮਾਂ ਵਿੱਚ ਗੂੰਜਦੀਆਂ ਹਨ।
CM ਮਾਨ ਨੇ ਕੀਤਾ ਟਵੀਟ
ਸੰਗੀਤ ਸਮਰਾਟ ਉਸਤਾਦ ਚਰਨਜੀਤ ਅਹੂਜਾ ਸਾਬ੍ਹ ਦਾ ਚਲੇ ਜਾਣਾ ਸੰਗੀਤ ਇੰਡਸਟਰੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਆਹੂਜਾ ਸਾਬ੍ਹ ਵੱਲੋਂ ਬਣਾਈਆਂ ਧੁਨਾਂ ਹਮੇਸ਼ਾ ਪੰਜਾਬੀਆਂ ਦੇ ਦਿਲਾਂ ‘ਤੇ ਰਾਜ ਕਰਦੀਆਂ ਰਹਿਣਗੀਆਂ। ਸਚਿਨ ਅਹੂਜਾ ਸਮੇਤ ਪਰਿਵਾਰ ਤੇ ਚਾਹੁਣ ਵਾਲਿਆਂ ਨਾਲ ਦਿਲੋਂ ਹਮਦਰਦੀ। ਪਰਮਾਤਮਾ ਰੂਹ ਨੂੰ ਚਰਨਾਂ ‘ਚ ਥਾਂ ਦੇਣ।

