Punjab
CM ਮਾਨ ਨੇ ਹੋਲੇ ਮਹੱਲੇ ਅਤੇ ਹੋਲੀ ਦੇ ਤਿਉਹਾਰ ਦੀਆਂ ਦਿੱਤੀਆਂ ਵਧਾਈਆਂ
ਅੱਜ ਪੂਰੇ ਦੇਸ਼ ਵਿੱਚ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮੂਹ ਪੰਜਾਬੀਆਂ ਨੂੰ ਹੋਲੀ ਅਤੇ ਹੋਲੇ-ਮਹੱਲੇ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਵੱਲ਼ੋਂ ਸੋਸ਼ਲ ਮੀਡੀਆ ‘ਤੇ ਪੋਸਟ ਵੀ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ, ਕਿ “ਸਮੂਹ ਪੰਜਾਬ ਵਾਸੀਆਂ ਅਤੇ ਦੇਸ਼ ਵਾਸੀਆਂ ਨੂੰ ਰੰਗਾਂ ਦੇ ਤਿਉਹਾਰ ਹੋਲੀ ਦੀਆਂ ਲੱਖ-ਲੱਖ ਮੁਬਾਰਕਾਂ। ਪਰਮਾਤਮਾ ਅੱਗੇ ਅਰਦਾਸ ਹੈ ਕਿ ਇਹ ਤਿਉਹਾਰ ਤੁਹਾਡੇ ਜੀਵਨ ‘ਚ ਖੁਸ਼ੀਆਂ ਦੇ ਸਭ ਰੰਗ ਲੈਕੇ ਆਵੇ।”
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਨੂੰ ਹੋਲਾ-ਮਹੱਲਾ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਆਪਣੇ ਐਕਸ ਅਕਾਊਂਟ ਤੋਂ ਪੋਸਟ ਕੀਤਾ ਹੈ, ਜਿਸ ਵਿੱਚ ਲਿਖਿਆ ਹੈ ਕਿ “ਖਾਲਸਾਈ ਜਾਹੋ-ਜਲਾਲ ਅਤੇ ਸੂਰਬੀਰਤਾ ਦੇ ਪ੍ਰਤੀਕ ‘ਹੋਲਾ-ਮਹੱਲਾ’ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ੀ ਨਿਆਰੀ ਤੇ ਨਿਰਾਲੀ ਪਛਾਣ ਸਾਨੂੰ ਹਮੇਸ਼ਾ ਜ਼ੁਲਮ ਵਿਰੁੱਧ ਲੜਨ ਅਤੇ ਮਾਨਵਤਾ ਦੀ ਸੇਵਾ ਕਰਨ ਦਾ ਬਲ ਦਿੰਦੀ ਹੈ। ਆਓ, ਚੜ੍ਹਦੀ ਕਲਾ ਦੇ ਇਸ ਮਹਾਨ ਪੁਰਬ ਮੌਕੇ ਸੱਚ ਤੇ ਹੱਕ ਦੇ ਮਾਰਗ ‘ਤੇ ਚੱਲਣ ਦਾ ਪ੍ਰਣ ਕਰੀਏ।”
