Punjab
ਨਵੇਂ ਸਾਲ 2026 ਦੀਆਂ CM ਮਾਨ ਨੇ ਦਿੱਤੀਆਂ ਵਧਾਈਆਂ
HAPPY NEW YEAR : ਨਵਾਂ ਸਾਲ 2026 ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਨਵੇਂ ਸਾਲ ਦੇ ਮੌਕੇ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਕਿਹਾ, “ਨਵੇਂ ਸਾਲ 2026 ਦੀਆਂ ਆਪ ਸਭ ਨੂੰ ਮੁਬਾਰਕਾਂ। ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਤੁਹਾਡਾ ਆਉਣ ਵਾਲਾ ਸਾਲ ਖੁਸ਼ੀਆਂ ਅਤੇ ਕਾਮਯਾਬੀ ਭਰਿਆ ਹੋਵੇ।
ਅਸੀਂ ਆਪਣੇ ਫ਼ਰਜ਼ ਵਜੋਂ ਬੀਤੇ ਸਾਲ 2025 ਵਿੱਚ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਬੱਚਿਆਂ ਨੂੰ ਚੰਗੀ ਸਿੱਖਿਆ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ। ਪੰਜਾਬ ਦੇ ਮੱਥੇ ਤੋਂ ਨਸ਼ੇ ਅਤੇ ਭ੍ਰਿਸ਼ਟਾਚਾਰ ਵਰਗੇ ਕਲੰਕ ਸਾਫ਼ ਕਰਨ ਲਈ ਸਖ਼ਤ ਐਕਸ਼ਨ ਕੀਤੇ। ਇਸੇ ਲੜੀ ਤਹਿਤ ਆਉਣ ਵਾਲੇ ਨਵੇਂ ਸਾਲ ਵਿੱਚ ਵੀ ਵਿਕਾਸ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ।
