Punjab
CM ਮਾਨ ਨੇ ਮ੍ਰਿਤਕ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦਾ ਦਿੱਤਾ ਚੈੱਕ

ਮੁੱਖ ਮੰਤਰੀ ਮਾਨ ਨੇ ਮ੍ਰਿਤਕ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਦਾ ਚੈੱਕ ਸੌਂਪਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਐਮ. ਮਾਨ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਮਨਜੀਤ ਸਿੰਘ ਦੀ ਮਾਤਾ ਨੂੰ ਮਦਦ ਵਜੋਂ 50 ਲੱਖ ਰੁਪਏ ਦਾ ਚੈੱਕ ਸੌਂਪਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੂੰ ਕੋਰੋਨਾ ਵਾਰੀਅਰ ਐਲਾਨਣ ਦੀ ਮੰਗ ਕੀਤੀ ਗਈ ਸੀ ਅਤੇ ਮਨਜੀਤ ਸਿੰਘ ਦੇ ਨਾਂ ‘ਤੇ ਮੁਹਿੰਮ ਵੀ ਚਲਾਈ ਗਈ ਸੀ।
ਦੱਸ ਦੇਈਏ ਕਿ ਕੋਰੋਨਾ ਮਹਾਮਾਰੀ ਦੌਰਾਨ ਪੀਆਰਟੀਸੀ ਸੰਗਤ ਨੂੰ ਲੈਣ ਲਈ ਨਾਂਦੇੜ ਸਾਹਿਬ ਗਈ ਸੀ। ਗੱਡੀ ਦੇ ਡਰਾਈਵਰ ਮਨਜੀਤ ਸਿੰਘ ਦੀ 26 ਅਪ੍ਰੈਲ 2020 ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਡਿਊਟੀ ਦੌਰਾਨ ਡਰਾਈਵਰ ਮਨਜੀਤ ਦੀ ਮੌਤ ਹੋਣ ‘ਤੇ ਸੀ.ਐਮ ਮਾਨ ਨੇ 50 ਲੱਖ ਰੁਪਏ ਦੇਣ ਦਾ ਹੁਕਮ ਦਿੱਤਾ ਸੀ। ਮਨਜੀਤ ਸਿੰਘ ਕਰੋਨਾ ਮਹਾਂਮਾਰੀ ਦੌਰਾਨ ਨਾਂਦੇੜ ਸਾਹਿਬ ਵਿੱਚ ਫਸੇ ਸਿੱਖ ਸ਼ਰਧਾਲੂਆਂ ਨੂੰ ਲਿਆਉਣ ਲਈ ਸ੍ਰੀ ਹਜ਼ੂਰ ਸਾਹਿਬ ਤੋਂ ਪੰਜਾਬ ਆਏ ਸਨ। ਦੱਸ ਦੇਈਏ ਕਿ ਜਦੋਂ ਮਨਜੀਤ ਦੀ ਮੌਤ ਹੋਈ ਸੀ ਤਾਂ ਉਸ ਸਮੇਂ ਦੀ ਸਰਕਾਰ ਨੇ ਸਿਰਫ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਸੀ।